ਫਰੀਦਕੋਟ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤ ਗਏ ਹਨ।ਸਰਬਜੀਤ ਸਿੰਘ ਖਾਲਸਾ ਨੇ ਪੰਜਾਬੀ ਅਦਾਕਾਰ ਅਤੇ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 70246 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਪੰਜਵੇਂ ਸਥਾਨ ‘ਤੇ ਰਹੇ ਹਨ।
ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੂੰ 296922 ਵੋਟਾਂ , ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 226676 ਵੋਟਾਂ , ਕਾਂਗਰਸ ਦੀ ਅਮਰਜੀਤ ਕੌਰ ਸਾਹੋਕੇ ਨੂੰ 159352 , ਅਕਾਲੀ ਦਲ ਦੇ ਰਾਜਵਿੰਦਰ ਸਿੰਘ ਧਰਮਕੋਟ ਨੂੰ 137776 ਅਤੇ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੂੰ 123007 ਵੋਟਾਂ ਪਈਆਂ ਹਨ।
ਦੱਸ ਦੇਈਏ ਕਿ ਸਰਬਜੀਤ ਖਾਲਸਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਬੇਅੰਤ ਸਿੰਘ ਦਾ ਪੁੱਤਰ ਹੈ। ਬੇਅੰਤ ਸਿੰਘ ਨੇ 1984 ‘ਚ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਤੇ ਹਮਲੇ ਦੇ ਵਿਰੋਧ ‘ਚ ਸਾਕਾ ਨੀਲਾ ਤਾਰਾ ਦੌਰਾਨ ਇੰਦਰਾ ਗਾਂਧੀ ਨੂੰ ਗੋਲੀ ਮਾਰ ਦਿੱਤੀ ਸੀ। ਉਹ ਇੰਦਰਾ ਦਾ ਸੁਰੱਖਿਆ ਗਾਰਡ ਸੀ। ਇਸ ਤੋਂ ਬਾਅਦ ਦੂਜੇ ਸੁਰੱਖਿਆ ਗਾਰਡਾਂ ਨੇ ਉੱਥੇ ਹੀ ਬੇਅੰਤ ਸਿੰਘ ਨੂੰ ਸ਼ਹੀਦ ਕਰ ਦਿੱਤਾ ਸੀ।