Notice: Function _load_textdomain_just_in_time was called incorrectly. Translation loading for the all-in-one-seo-pack domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjabia/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the fluentform domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjabia/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the fluentformpro domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjabia/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the newscard domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjabia/public_html/wp-includes/functions.php on line 6121
ਨਰੇਂਦਰ ਮੋਦੀ 2014 – 2024 | Punjabi Akhbar | Punjabi Newspaper Online Australia

ਨਰੇਂਦਰ ਮੋਦੀ 2014 – 2024

ਪ੍ਰਧਾਨ ਮੰਤਰੀ ਨਰੇਂਦਰ ਮੋਦੀ 2014-2024 ਦੌਰਾਨ ਆਪਣੇ ਭਾਸ਼ਨਾਂ, ਆਪਣੇ ਕੀਤੇ ਕੰਮਾਂ ਕਾਰਨ ਦੇਸ਼-ਵਿਦੇਸ਼ ਵਿੱਚ ਪੂਰੀ ਤਰ੍ਹਾਂ ਛਾਇਆ ਰਿਹਾ। ਇਹਨਾ ਦਸ ਵਰ੍ਹਿਆਂ ‘ਚ ਦੇਸ਼ ਵਿੱਚ ਤਿੰਨ ਲੋਕ ਸਭਾ ਚੋਣਾਂ ਅਤੇ ਦੇਸ਼ ਦੀਆਂ ਸਾਰੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੋ ਜਾਂ ਤਿੰਨ ਵੇਰ ਹੋਈਆਂ ਅਤੇ ਭਾਜਪਾ ਦੇ ਮੁੱਖ ਵਕਤਾ ਵਜੋਂ ਉਸਨੇ ਹਜ਼ਾਰਾਂ ਭਾਸ਼ਨ ਦਿੱਤੇ। ਉਸਦੇ ਭਾਸ਼ਨਾਂ ਦੀ ਵੰਨਗੀ ਵੇਖੋ, “ਮਹਾਤਮਾ ਗਾਂਧੀ ਨੂੰ ਦੁਨੀਆ ਵਿੱਚ ਉਦੋਂ ਤੱਕ ਕੋਈ ਨਹੀਂ ਸੀ ਜਾਣਦਾ, ਜਦੋਂ ਤੱਕ ਉਸ ਉਤੇ “ਗਾਂਧੀ” ਫ਼ਿਲਮ ਨਹੀਂ ਸੀ ਬਣੀ”। “ਕਾਂਗਰਸ ਦੇ ਸੱਤਾ ‘ਚ ਆਉਣ ਨਾਲ ਔਰਤਾਂ ਦੇ ਮੰਗਲਸੂਤਰ ਨੂੰ ਖ਼ਤਰਾ ਪੈਦਾ ਹੋ ਜਾਏਗਾ।”

  ਵਿਰੋਧੀ ਧਿਰਾਂ ਉਸਨੂੰ ਝੂਠ ਦੀ ਪੰਡ ਗਰਦਾਨਦੀਆਂ ਹਨ, ਉਸਨੂੰ "ਬਾਦਸ਼ਾਹ" ਦਾ ਖਿਤਾਬ ਦਿੰਦੀਆਂ ਹਨ, ਕਿਉਂਕਿ ਉਸਨੇ ਦੇਸ਼ ਵਿੱਚ "ਰਾਜਾਸ਼ਾਹੀ" ਦਾ ਦੌਰ ਲਿਆਉਣ ਲਈ ਪੂਰੀ ਵਾਹ ਲਾਈ ਹੋਈ ਹੈ। ਧਰਮ ਦਾ ਸਿੱਕਾ ਚਲਾਕੇ, ਧਾਰਮਿਕ ਵੰਡੀਆਂ ਪਾਕੇ ਉਹ ਹਰ ਹੀਲੇ ਦੇਸ਼ ਦੇ ਲੋਕਾਂ, ਦੇਸ਼ ਦੀ ਧੰਨ ਦੌਲਤ, ਦੇਸ਼ ਦੇ ਕੁਦਰਤੀ ਵਸੀਲਿਆਂ ਅਤੇ ਇਥੋਂ ਤੱਕ ਕਿ ਲੋਕ ਮਨਾਂ ਉਤੇ ਆਪਣੀ ਨਿਵੇਕਲੀ ਛਾਪ ਛਡਣਾ ਚਾਹੁੰਦਾ ਹੈ। ਉਹ ਇੱਕ  ਰਾਸ਼ਟਰ, ਇੱਕ ਭਾਸ਼ਾ, ਇੱਕ ਚੋਣ, ਦਾ ਮੁਦੱਈ ਹੈ ਅਤੇ ਆਰ.ਐਸ.ਐਸ. ਦੇ ਅਜੰਡੇ  ਹਿੰਦੀ, ਹਿੰਦੂ ਅਤੇ ਹਿੰਦੋਸਤਾਨ ਨੂੰ ਦੇਸ਼ 'ਤੇ ਹਰ ਹੀਲੇ ਲਾਗੂ ਕਰਨਾ ਚਾਹੁੰਦਾ ਹੈ।
ਗਰੰਟੀਆਂ ਦੇਣ ਵਾਲਾ ਦੇਸ਼ ਦਾ ਸਭ ਤੋਂ ਵਧ ਵਿਵਾਦਤ ਪ੍ਰਧਾਨ ਮੰਤਰੀ ਮੋਦੀ, ਇਹਨਾ ਦਸ ਵਰ੍ਹਿਆਂ 'ਚ ਦੇਸ਼ ਦੇ ਸੰਵਿਧਾਨ ਦੇ ਪ੍ਰਖਚੇ ਉਡਾਉਣ ਵਾਲੇ ਪ੍ਰਧਾਨ ਮੰਤਰੀ ਵਜੋਂ ਜਾਣਿਆ ਜਾਣ ਲੱਗ ਪਿਆ। ਇੱਕ  ਇਹੋ ਜਿਹਾ ਚਿਹਰਾ ਜਿਸਨੇ ਆਪਣੀ ਹਕੂਮਤ ਪ੍ਰਧਾਨ ਮੰਤਰੀ ਦਫ਼ਤਰੋਂ ਚਲਾਈ, ਕਿਸੇ ਦੀ ਪ੍ਰਵਾਹ ਨਹੀਂ ਕੀਤੀ, ਇਥੋਂ ਤੱਕ ਵੀ ਚਰਚੇ ਹਨ ਕਿ ਉਹਨਾ ਆਪਣੀ ਆਕਾ "ਆਰ.ਐਸ.ਐਸ." ਨੂੰ ਵੀ ਅੱਖਾਂ ਵਿਖਾਈਆਂ ਅਤੇ ਥਾਂ ਸਿਰ ਕਰਕੇ ਰੱਖ ਦਿੱਤਾ। ਉਹਨਾ ਨੇ ਆਪਣੇ ਨਿਵਾਸ ਅਤੇ ਦਫ਼ਤਰ ਦੀਆਂ ਬਰੂਹਾਂ ਮੀਡੀਆਂ ਕਰਮੀਆਂ ਲਈ ਘੁੱਟਕੇ ਬੰਦ ਕਰੀ ਰੱਖੀਆਂ। ਸਾਥੀ ਮੰਤਰੀਆਂ ਤੇ ਸਰਕਾਰੀ ਅਹਿਲਕਾਰਾਂ ਨੂੰ ਵੀ ਇਸੇ ਤਰ੍ਹਾਂ ਹੀ ਤਾੜਕੇ ਰੱਖਿਆ ਗਿਆ।
ਮੋਦੀ ਦੇ "ਮਨ ਦੀਆਂ ਬਾਤਾਂ" ਮੋਦੀ ਹੀ ਜਾਣੇ। ਬਾਹਰੀ ਤੌਰ 'ਤੇ "ਮਨ ਕੀ ਬਾਤ" ਕਰਦਿਆਂ ਉਹ ਇਵੇਂ ਜਾਪਦਾ ਹੈ, ਜਿਵੇਂ ਉਹ ਸਚਮੁੱਚ ਲੋਕ ਨੁਮਾਇੰਦਾ ਹੋਵੇ ਪਰ ਅਸਲ ਅਰਥਾਂ 'ਚ ਮੋਦੀ ਆਪਣੇ-ਆਪ ਨੂੰ ਰੱਬ ਦਾ ਭੇਜਿਆ "ਰਾਜਾ" ਸਮਝਦਾ ਰਿਹਾ, ਜਿਸਨੂੰ ਦੈਵੀ ਸ਼ਕਤੀਆਂ ਨੇ ਦੇਵ-ਭੂਮੀ ਉਤੇ ਸ਼ਾਸ਼ਨ ਕਰਨ ਲਈ ਭੇਜਿਆ ਹੋਵੇ। ਸਚਮੁਚ ਬੰਦ ਕਮਰੇ ਦੀ ਬੰਦ ਮਨ ਵਾਲੀ ਸਖ਼ਸ਼ੀਅਤ, ਕਾਫੀ ਲੰਮਾ ਸਮਾਂ ਲੋਕਾਂ ਲਈ ਬੁਝਾਰਤ ਬਣੀ ਰਹੀ, ਪਰ ਜਦੋਂ ਆਮ ਲੋਕ ਗਰੀਬੀ 'ਚ ਗ੍ਰਸੇ ਗਏ, ਬੇਰੁਜ਼ਗਾਰੀ ਦੇ ਪੁੜ 'ਚ ਹੋਰ ਪੀਸੇ ਗਏ ਤਾਂ ਲੋਕਾਂ ਨੂੰ ਸਮਝ ਆਉਣੀ ਸ਼ੁਰੂ ਹੋਈ ਕਿ ਦੇਸ਼ ਮੁੜ ਰਜਵਾੜਾਸ਼ਾਹੀ, ਰਾਜਾਸ਼ਾਹੀ ਦੇ ਪੁੜਾਂ 'ਚ ਪੀਸਿਆ ਜਾ ਰਿਹਾ ਹੈ, ਜਿਥੇ ਰਾਜੇ ਦੀ ਕਹਿਣੀ ਅਤੇ ਕਥਨੀ 'ਚ ਢੇਰ ਸਾਰਾ ਅੰਤਰ ਹੈ।
ਬਿਨ੍ਹਾਂ ਸ਼ੱਕ ਨਰੇਂਦਰ ਮੋਦੀ ਦੇਸ਼ ਦੇ ਦੋ ਵੇਰ ਪ੍ਰਧਾਨ ਮੰਤਰੀ ਬਣੇ, ਮੋਦੀ ਲਹਿਰ ਵੀ ਪੰਜਾਬ ਨੂੰ ਛੱਡਕੇ ਉੱਤਰੀ ਭਾਰਤ ਖ਼ਾਸਕਰ ਬਿਹਾਰ, ਯੂ.ਪੀ.,  ਮੱਧ ਪ੍ਰਦੇਸ਼ ਆਦਿ 'ਚ ਚੱਲੀ, ਪਰ ਪੱਛਮੀ ਬੰਗਾਲ, ਕੇਰਲਾ ਅਤੇ ਕਈ ਹੋਰ ਦੱਖਣੀ ਰਾਜਾਂ ਵਿੱਚ ਉਸਨੂੰ ਇਸ ਕਰਕੇ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਉਹਨਾ ਨੇ ਵਿਵਾਦਿਤ ਬਿਆਨ ਹੀ ਨਹੀਂ ਦਿੱਤੇ, ਸਗੋਂ ਵਿਵਾਦਿਤ ਕਾਨੂੰਨ ਵੀ ਪਾਸ ਕੀਤੇ, ਜਿਹਨਾਂ 'ਚ ਖੇਤੀ ਕਾਨੂੰਨ, ਸੀ.ਏ.ਏ. ਅਤੇ ਧਾਰਾ 370 ਸ਼ਾਮਲ ਸੀ, ਜਿਸਨੇ ਦੇਸ਼ ਦੀਆਂ ਘੱਟ ਗਿਣਤੀਆਂ 'ਚ ਹਾਹਾਕਾਰ ਮਚਾ ਦਿੱਤੀ।
ਮੋਦੀ ਸ਼ਾਸ਼ਨ ਸਮੇਂ ਦੌਰਾਨ ਜਿਥੇ ਦਿੱਲੀ 'ਚ ਦੰਗੇ ਹੋਏ, ਮਨੀਪੁਰ 'ਚ ਸ਼ਰਮਨਾਕ ਘਟਨਾਵਾਂ ਵਾਪਰੀਆਂ, ਉਸ ਨਾਲ ਨਰੇਂਦਰ ਮੋਦੀ ਦਾ ਅਕਸ, ਭਾਰਤ ਵਿੱਚ ਹੀ ਨਹੀਂ, ਸਮੁੱਚੇ ਵਿਸ਼ਵ ਵਿੱਚ ਧੁੰਦਲਾ ਹੋਇਆ। ਮਨੀਪੁਰ ਹਾਲੇ ਵੀ ਕੁਰਲਾ ਰਿਹਾ ਹੈ। ਉਥੇ ਦੇ ਲੋਕਾਂ 'ਚ ਪਾਈਆਂ ਗਈਆਂ ਵੰਡੀਆਂ ਦੇਸ਼ ਦੇ ਲੋਕਤੰਤਰਿਕ ਢਾਂਚੇ ਉਤੇ ਧੱਬਾ ਹਨ, ਜਿਸਨੇ ਉਥੇ ਦੇ ਲੋਕਾਂ ਦੀ ਆਪਸੀ ਸਾਂਝ ਤਾਂ ਖ਼ਤਮ ਕੀਤੀ ਹੀ, ਪਰ ਨਾਲ ਵਿਸ਼ਵ ਵਿੱਚ ਇਹ ਸੰਦੇਸ਼ ਵੀ ਗਿਆ ਕਿ ਭਾਰਤ ਵਿੱਚ ਫਿਰਕੂ ਫਸਾਦ ਆਮ ਗੱਲ ਬਣ ਗਈ ਹੈ ਤੇ ਭਾਰਤ ਹੁਣ ਧਰਮ ਨਿਰਪੱਖ ਦੇਸ਼ ਵੀ ਨਹੀਂ ਰਿਹਾ। ਦੇਸ਼ 'ਚ ਮਨੁੱਖੀ ਹੱਕਾਂ ਦਾ ਘਾਣ ਹੋ ਰਿਹਾ ਹੈ। ਜਿਹੜਾ ਵੀ ਮੋਦੀ ਰਾਜ ਵਿਰੁੱਧ ਬੋਲਿਆ ਉਸਨੂੰ ਜੇਲ੍ਹੀਂ ਡੱਕ ਦਿੱਤਾ ਗਿਆ।  ਸਿਆਸੀ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਈ.ਡੀ., ਸੀ.ਬੀਆਈ. ਦੀ ਦੁਰਵਰਤੋਂ ਹੋਈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਆਯੋਧਿਆ ਰਾਮ ਮੰਦਰ 'ਚ ਮੂਰਤੀ ਸਥਾਪਨਾ ਸਮੇਂ ਮੁੱਖ ਭੂਮਿਕਾ ਨਿਭਾਉਣ ਤੇ ਫਿਰ ਇਹਨਾ ਰਾਮ ਭਗਤਾਂ ਨੂੰ ਆਪਣੇ ਵੋਟ ਬੈਂਕ 'ਚ ਬਦਲਣ ਦਾ ਯਤਨ ਦੇਸ਼ ਦੇ ਚੇਤੰਨ ਲੋਕਾਂ ਨੂੰ ਚੰਗਾ ਨਹੀਂ ਲੱਗਾ। ਇਸ ਸਭ ਕੁਝ ਦਾ ਸਿੱਧਾ ਅਸਰ, ਆਮ ਲੋਕਾਂ 'ਚ ਫੈਲੀ ਨਿਰਾਸ਼ਾ ਵਜੋਂ ਵੇਖਿਆ ਜਾ ਸਕਦਾ ਹੈ।
ਭਾਰਤ ਵੱਡਾ ਲੋਕਤੰਤਰ ਹੈ। ਇਸ ਦੀਆਂ ਲੋਕਤੰਤਰੀ ਕਦਰਾਂ ਕੀਮਤਾਂ ਹਨ। ਇਸ ਵੇਲੇ ਦੇਸ਼ ਦੇ 2024 ਦੀਆਂ ਚੋਣਾਂ ਵੇਲੇ 100 ਕਰੋੜ ਵੋਟਰ ਦੇਸ਼ ਦੇ ਚੋਣ ਕਮਿਸ਼ਨ ਨੇ ਰਜਿਸਟਰਡ ਕੀਤੇ ਹਨ। ਜਿਹਨਾ ਵਿੱਚੋਂ 64 ਕਰੋੜ ਲੋਕਾਂ ਨੇ ਹੀ ਵੋਟ ਪਾਈ ਹੈ,  ਇਸ ਵਿਚੋਂ ਵੀ "ਨੋਟਾ" ਵੋਟਰਾਂ ਦੀ ਗਿਣਤੀ ਹੋਏਗੀ। ਭਾਵ ਸਿਰਫ਼ 60 ਕੁ ਕਰੋੜ ਲੋਕਾਂ ਨੇ ਵੋਟ ਪਾਈ ਹੈ। ਆਮ ਲੋਕ ਜਿਹੜੇ ਗਰੀਬੀ ਦੇ ਸਤਾਏ ਹੋਏ ਹਨ, ਬੇਰੁਜ਼ਗਾਰੀ ਦੇ ਮਾਰੇ ਹੋਏ ਹਨ, ਉਹ ਹਾਕਮਾਂ ਦੀਆਂ ਨੀਤੀਆਂ ਕਾਰਨ ਇਸ "ਚੋਣ-ਕੁੰਭ" 'ਚ ਹਿੱਸਾ ਲੈਣ ਤੋਂ ਇਨਕਾਰੀ ਹੋ ਗਏ।
ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ  ਉਹ ਹਾਕਮ ਜਿਹੜੇ ਇਹ ਆਖਦੇ ਹਨ ਕਿ ਪਿਛਲੇ ਇੱਕ ਦਹਾਕੇ 'ਚ ਦੇਸ਼ ਪੰਜਵੀਂ ਵਿਸ਼ਵ ਅਰਥ ਵਿਵਸਥਾ ਬਣਿਆ ਹੈ, ਇਹ ਦੱਸਦੇ ਕੰਨੀ ਕਤਰਾਉਂਦੇ ਹਨ ਕਿ ਦੇਸ਼ ਦੇ ਆਮ ਆਦਮੀ ਦੀਆਂ ਜੀਊਣ ਹਾਲਤਾਂ ਕਿਹੋ ਜਿਹੀਆਂ ਹਨ। ਹਾਲਾਂਕਿ  ਨਰੇਂਦਰ ਮੋਦੀ ਗਰੰਟੀ ਦਿੰਦਿਆਂ ਆਮ ਆਦਮੀ ਨੂੰ ਚੰਗੇ ਭਵਿੱਖ ਅਤੇ ਚੰਗੇ ਦਿਨਾਂ ਦੇ ਸੁਪਨੇ  ਵਿਖਾਉਂਦਾ ਰਿਹਾ, ਉਸ ਨੇ ਦਰਜਨਾਂ ਭਰ  ਕਲਿਆਣਕਾਰੀ ਯੋਜਨਾਵਾਂ, ਜਿਹਨਾ ਵਿੱਚ ਬੇਟੀ ਬਚਾਓ-ਬੇਟੀ ਪੜ੍ਹਾਓ, ਸਵੱਛ ਭਾਰਤ ਮਿਸ਼ਨ, ਪੀ.ਐਮ.ਮੁਦਰਾ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਸਮਾਰਟ ਸਿਟੀ ਯੋਜਨਾ, ਮੇਕ ਇਨ ਇੰਡੀਆ ਯੋਜਨਾਵਾਂ ਸਮੇਤ 26 ਮਹੱਤਵਪੂਰਨ ਯੋਜਨਾਵਾਂ ਸ਼ਾਮਲ ਸਨ, ਸ਼ੁਰੂ ਕੀਤੀਆਂ, ਪਰ ਲਗਭਗ ਸਾਰੀਆਂ ਠੁੱਸ ਹੋ ਕੇ ਰਹਿ ਗਈਆਂ। ਕਿਸਾਨਾਂ ਦੀ ਮੰਦੀ ਹਾਲਤ ਸੁਧਾਰਨ ਲਈ 6000 ਰੁਪਏ ਦੇਣ ਦੀ ਗੱਲ ਕੀਤੀ, ਪਰ ਪੰਜਾਬ, ਹਰਿਆਣਾ, ਉੱਤਰਪ੍ਰਦੇਸ਼, ਰਾਜਸਥਾਨ ਅਤੇ ਹੋਰ ਕਈ ਰਾਜਾਂ ਦੇ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਬਰੂਹਾਂ ਉਤੇ ਆਪਣੀਆਂ ਮੰਗਾਂ ਲਈ ਬੈਠੇ ਹਨ। ਉਹਨਾ ਨੂੰ ਆਮ  ਲੋਕਾਂ ਦਾ ਸਮਰੱਥਨ ਵੀ ਮਿਲਿਆ ਹੈ। ਪਰ ਨਰੇਂਦਰ ਮੋਦੀ ਦੀ ਸਰਕਾਰ ਵਲੋਂ ਉਹਨਾ ਨੂੰ ਲਗਾਤਾਰ ਅਣਗੌਲਿਆਂ ਕੀਤਾ ਗਿਆ। ਅਸਲ ਵਿੱਚ ਨਰੇਂਦਰ ਮੋਦੀ ਦਾ ਉਦੇਸ਼ ਖੇਤੀ, ਕਾਰਪੋਰੇਟ ਹੱਥਾਂ 'ਚ ਸੌਂਪਣ ਦਾ ਹੈ, ਜਿਵੇਂ ਉਹਨਾ ਵਲੋਂ  ਦੇਸ਼ ਦੀਆਂ ਖੁਦਮੁਖਤਾਰ ਸੰਸਥਾਵਾਂ ਦੀ ਆਜ਼ਾਦੀ ਖ਼ਤਮ ਕਰਕੇ ਆਪਣੇ ਹਿੱਤਾਂ ਲਈ ਵਰਤਿਆਂ, ਉਵੇਂ ਹੀ ਸਰਕਾਰੀ ਸਰਵਜਨਕ ਸੰਸਥਾਵਾਂ ਦਾ ਨਿੱਜੀਕਰਨ ਕਰਕੇ ਦੇਸ਼ ਨੂੰ ਕਾਰਪੋਰੇਟਾਂ ਹੱਥ ਵੇਚਿਆ ਗਿਆ।
ਅਡਾਨੀ ਅਤੇ ਅੰਬਾਨੀ ਨੂੰ ਜਿਸ ਢੰਗ ਨਾਲ ਦੇਸ਼ ਦੇ ਅਦਾਰੇ ਸਪੁਰਦ ਕੀਤੇ ਗਏ ਅਤੇ ਜਿਸ ਢੰਗ ਨਾਲ ਸਿੱਖਿਆ, ਸਿਹਤ  ਸਹੂਲਤਾਂ ਤੋਂ ਹੱਥ ਖਿੱਚਕੇ ਤਿੰਨ ਤਾਰਾ ਹਸਪਤਾਲ, ਪੰਜ ਤਾਰਾ ਸਕੂਲ, ਹਸਪਤਾਲ ਬਨਾਉਣ ਹਿੱਤ ਕਦਮ ਚੁੱਕੇ ਗਏ, ਉਸ ਨਾਲ ਦੇਸ਼ 'ਚ ਗਰੀਬ-ਅਮੀਰ ਦਾ ਪਾੜਾ ਵਧਿਆ ਹੈ। ਲੋਕਾਂ ਦੀਆਂ ਪ੍ਰੇਸ਼ਾਨੀਆਂ 'ਚ ਵਾਧਾ ਹੋਇਆ ਹੈ। ਕਰੋੜਾਂ ਲੋਕਾਂ ਦਾ ਜੀਵਨ  ਬਦ ਤੋਂ ਬਦਤਰ ਹੋਇਆ ਹੈ। ਸਰਕਾਰੀ ਸਕੂਲਾਂ, ਹਸਪਤਾਲਾਂ ਦੇ ਹਾਲਾਤ ਦੇਸ਼  ਭਰ 'ਚ ਖ਼ਰਾਬ ਹੋਏ ਹਨ। ਟੀਚਰਾਂ, ਡਾਕਟਰਾਂ ਅਤੇ ਡਾਕਟਰੀ ਅਮਲੇ ਦੀ ਘਾਟ ਸਪਸ਼ਟ ਦਿਖਦੀ ਹੈ। ਇਹੋ ਜਿਹੇ ਹਾਲਤਾਂ 'ਚ 2014 ਤੋਂ 2024 ਤੱਕ ਕਿਹੜੀਆਂ ਪ੍ਰਾਪਤੀਆਂ ਗਿਣੀਆਂ ਜਾ ਸਕਦੀਆਂ ਹਨ, ਜਿਹਨਾਂ 'ਤੇ ਨਰੇਂਦਰ ਮੋਦੀ ਖੁਸ਼ ਹੋ ਸਕਦੇ ਹਨ।
ਕੀ ਇਹੋ ਪ੍ਰਾਪਤੀ ਹੈ ਕਿ ਧਰਮ ਦੇ ਨਾਅ 'ਤੇ ਧਰੁਵੀਕਰਨ ਕਰ ਦਿੱਤਾ ਗਿਆ ਤੇ ਵੋਟਾਂ ਅਟੇਰੀਆਂ ਗਈਆਂ?
ਕੀ ਕੁਦਰਤੀ ਸਾਧਨ ਧੰਨ ਕੁਬੇਰਾਂ ਦੇ ਹੱਥ ਫੜਾ ਕੇ ਦੇਸ਼ ਦੇ ਕੁਝ ਹਿੱਸਿਆਂ ਨੂੰ ਚਮਕਾ ਦਿੱਤਾ ਗਿਆ ਅਤੇ ਬਾਕੀਆਂ ਨੂੰ ਵੱਡਿਆਂ ਵਲੋਂ ਮਸਲਣ ਲਈ ਉਹਨਾ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ?
ਕੀ ਇਹੋ ਪ੍ਰਾਪਤੀ ਹੈ ਕਿ ਸਿਹਤ ਸਹੂਲਤਾਂ, ਸਿੱਖਿਆ ਸਹੂਲਤਾਂ ਦੇ  ਨਾਅ ਉਤੇ ਵੱਡੇ ਹਸਪਤਾਲ, ਸਕੂਲ  ਸਿਰਜ ਦਿੱਤੇ ਗਏ ਤੇ ਆਮ ਲੋਕਾਂ ਲਈ ਤੱਪੜ, ਦਰੀਆਂ ਵਾਲੇ, ਬਿਨ੍ਹਾਂ ਬੁਨਿਆਦੀ ਢਾਂਚੇ ਵਾਲੇ ਸਕੂਲ, ਹਸਪਤਾਲ ਛੱਡ ਦਿੱਤੇ ਗਏ?
ਕੀ ਇਹੋ ਪ੍ਰਾਪਤੀ ਹੈ ਕਿ 82 ਕਰੋੜ ਲੋਕਾਂ ਨੂੰ ਅਨਾਜ ਦੇ ਕੇ ਖੁਸ਼ ਕਰਨ ਦਾ ਯਤਨ ਹੋਇਆ ਤੇ ਉਹਨਾ ਨੂੰ ਨੌਕਰੀਆਂ ਤੋਂ ਵੇਰਵੇ ਰੱਖਕੇ ਸਿਰਫ਼  ਉਹਨਾ ਹੱਥ ਠੂਠਾ ਫੜਾ ਦਿੱਤਾ ਗਿਆ?
ਕੀ ਇਹੋ ਪ੍ਰਾਪਤੀ ਹੈ ਕਿ ਵੱਡੇ ਹਾਈਵੇ, ਮੌਲਜ਼ ਆਦਿ ਬਣਾ ਦਿੱਤੇ ਗਏ ਅਤੇ ਪਿੰਡਾਂ ਦੀਆਂ ਸੜਕਾਂ, ਰਸਤਿਆਂ, ਪੁੱਲਾਂ, ਸਕੂਲਾਂ ਨੂੰ ਅਣਗੌਲਿਆ ਗਿਆ?
ਕੀ ਇਹੋ ਪ੍ਰਾਪਤੀ ਹੈ ਕਿ ਕੁਦਰਤੀ ਖਜ਼ਾਨੇ ਜੰਗਲ, ਖਾਣਾਂ ਕਾਰਪਰੇਟਾਂ ਨੂੰ ਸੌਂਪ ਦਿੱਤੇ ਗਏ ਤੇ ਵਾਤਾਵਰਨ ਦਾ ਘਾਣ ਕਰ ਦਿੱਤਾ ਗਿਆ ਤੇ ਦੇਸ਼ ਨੂੰ ਹੜ੍ਹਾਂ, ਸੋਕੇ, ਅਤਿਅੰਤ ਗਰਮੀ ਨਾਲ ਮਰਨ ਲਈ ਉਵੇਂ ਹੀ ਛੱਡ ਦਿੱਤਾ ਗਿਆ , ਉਵੇਂ ਹੀ ਜਿਵੇਂ  ਕਰੋਨਾ ਕਾਲ ਸਮੇਂ ਹਾਕਮਾਂ ਨੂੰ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਮਰਨ ਲਈ ਛੱਡ ਦਿੱਤਾ ਸੀ ਅਤੇ ਉਹਨਾ ਦੇ ਸਸਕਾਰ  ਲਈ ਸ਼ਮਸ਼ਾਨ ਘਾਟ ਵੀ ਨਸੀਬ ਨਹੀਂ ਸਨ ਹੋਏ, ਸਗੋਂ ਲਾਸ਼ਾਂ ਗੰਗਾ ਦਰਿਆ ਸਪੁਰਦ ਕਰਨ ਲਈ ਲੋਕ ਮਜ਼ਬੂਰ ਹੋਏ ਸਨ?
ਕੀ ਇਹੋ ਪ੍ਰਾਪਤੀ ਹੈ ਨਰੇਂਦਰ ਮੋਦੀ ਦੀ ਕਿ ਦੇਸ਼ 'ਚ ਅਰਬਪਤੀਆਂ, ਖਰਬਪਤੀ ਲੋਕਾਂ ਦੀ ਗਿਣਤੀ ਵਧਾ ਦਿੱਤੀ ਗਈ ਅਤੇ ਗਰੀਬ-ਅਮੀਰ ਦੀ ਆਮਦਨ 'ਚ ਪਾੜਾ ਹੋਰ ਵੀ ਵਧ ਗਿਆ?
2014 ਤੇ 2024 ਦਾ ਦਹਾਕਾ ਦੇਸ਼ ਦੇ ਲੋਕਤੰਤਰੀ ਇਤਿਹਾਸ ਵਿੱਚ ਕਾਲੇ ਦੌਰ ਵਜੋਂ ਤਾਂ ਵੇਖਿਆ ਹੀ ਜਾ ਰਿਹਾ ਹੈ, ਆਮ ਲੋਕਾਂ ਦੀ ਗੁਰਬਤੀ ਹਾਲਤ, ਬੇਰੁਜ਼ਗਾਰੀ ਭਰਪੂਰ ਜ਼ਿੰਦਗੀ, ਭ੍ਰਿਸ਼ਟਾਚਾਰ ਯੁਕਤ ਧੱਕੇ-ਧੌਂਸ ਵਾਲੀ ਰਜਵਾੜਾਸ਼ਾਹੀ ਸਿਆਸਤ ਵਜੋਂ ਵੀ ਜਾਣਿਆ ਜਾਵੇਗਾ।

-ਗੁਰਮੀਤ ਸਿੰਘ ਪਲਾਹੀ
-9815802070