ਨਿਊਯਾਰਕ,7 ਜੂਨ (ਰਾਜ ਗੋਗਨਾ)- ਬੀਤੇਂ ਦਿਨ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਰੈੱਡਵੁੱਡ ਸਿਟੀ ਵਿੱਚ ਇੱਕ ਨਿਰਮਾਣ ਅਧੀਨ ਵੱਡੀ ਇਮਾਰਤ ਵਿੱਚ ਅੱਗ ਲੱਗ ਗਈ ਹੈ। ਅੱਗ ਲੱਗਣ ਤੋਂ ਬਾਅਦ ਅੱਗ ਨੇੜਲੀਆਂ ਕਈ ਇਮਾਰਤਾਂ ਵਿੱਚ ਫੈਲ ਗਈ। ਅੱਗ ਲੱਗਣ ਕਾਰਨ 1300 ਕਰੋੜ ਦੀ ਲਾਗਤ ਨਾਲ ਬਣ ਰਹੀ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ।ਸਾਵਧਾਨੀ ਦੇ ਤੌਰ ‘ਤੇ ਪ੍ਰਸ਼ਾਸਨ ਨੇ ਪੈਸਿਫਿਕ ਐਵੇਨਿਊ ਅਤੇ ਕੇਲਵਿਨ ਐਵੇਨਿਊ ਸਮੇਤ ਪੂਰੇ ਦੋ ਕਿਲੋਮੀਟਰ ਦੇ ਖੇਤਰ ਨੂੰ ਖਾਲੀ ਕਰਵਾ ਲਿਆ ਅਤੇ ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਸ਼ਿਫਟ ਕੀਤਾ ਗਿਆ। ਤੇਜ਼ ਹਵਾਵਾਂ ਕਾਰਨ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਅੱਗ ਕਾਰਨ ਟਰਾਂਸਪੋਰਟ ਸੇਵਾਵਾਂ ਨੂੰ ਵੀ ਇੱਥੇ ਮੁਅੱਤਲ ਕਰਨਾ ਪਿਆ।