ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਅਨ ਡਾਲਰ (ਕਰੀਬ 39527 ਰੁਪਏ) ਤੋਂ ਵਧਾ ਕੇ 1600 ਆਸਟ੍ਰੇਲੀਅਨ ਡਾਲਰ (ਕਰੀਬ 89059 ਰੁਪਏ) ਕਰ ਦਿੱਤੀ ਹੈ। ਇਸ ਤੋਂ ਇਲਾਵਾ, ਵਿਜ਼ਟਰ ਵੀਜ਼ਾ ਧਾਰਕਾਂ ਅਤੇ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕਾਂ ਨੂੰ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਦੇਣ ਤੋਂ ਰੋਕਿਆ ਗਿਆ ਹੈ। ਇਸ ਵਾਧੇ ਨੇ ਅਮਰੀਕਾ ਅਤੇ ਕੈਨੇਡਾ ਨਾਲੋਂ ਆਸਟ੍ਰੇਲੀਆ ਲਈ ਵਿਦਿਆਰਥੀ ਵੀਜ਼ੇ ਲਈ ਅਪਲਾਈ ਕਰਨਾ ਹੋਰ ਮਹਿੰਗਾ ਕਰ ਦਿੱਤਾ ਹੈ।
ਯਾਨੀ ਕਿ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਆਸਟ੍ਰੇਲੀਆ ‘ਚ ਪੜ੍ਹਨ ਲਈ ਜ਼ਿਆਦਾ ਖਰਚ ਕਰਨਾ ਪਵੇਗਾ। ਆਸਟ੍ਰੇਲੀਆ ਨੇ ਸੋਮਵਾਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ। ਆਸਟਰੇਲੀਅਨ ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ ਉੱਤੇ ਵਧੇ ਦਬਾਅ ਕਾਰਨ ਚੁੱਕਿਆ ਹੈ।