ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵਾਸ਼ਿੰਗਟਨ ਵਿਚ ਹੋਣ ਵਾਲੇ ਨਾਟੋ ਸੰਮੇਲਨ ਵਿਚ ਹਿੱਸਾ ਨਾ ਲੈਣ ਅਤੇ ਰੱਖਿਆ ਮੰਤਰੀ ਰਿਚਰਡ ਮਾਰਲੇਸ ਦੀ ਅਗਵਾਈ ਵਿਚ ਇਕ ਵਫਦ ਭੇਜਣ ਦਾ ਫ਼ੈਸਲਾ ਕੀਤਾ ਹੈ। ਸਿਡਨੀ ਮਾਰਨਿੰਗ ਹੇਰਾਲਡ ਅਖ਼ਬਾਰ ਨੇ ਮੰਗਲਵਾਰ ਨੂੰ ਇਸ ਮਾਮਲੇ ਤੋਂ ਜਾਣੂ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਇਹ ਫ਼ੈਸਲਾ ਕਥਿਤ ਤੌਰ ‘ਤੇ ਉਦੋਂ ਲਿਆ ਗਿਆ ਹੈ ਜਦੋਂ ਅਲਬਾਨੀਜ਼ ਨੂੰ ਸੰਮੇਲਨ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਦੁਵੱਲੀ ਮੀਟਿੰਗ ਲਈ ਪੁਸ਼ਟੀ ਨਹੀਂ ਮਿਲੀ ਹੈ। ਅਖ਼ਬਾਰ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਦਫਤਰ ਨੇ ਉਨ੍ਹਾਂ ਨੂੰ ਵਿਵਾਦਾਂ ਤੋਂ ਬਚਣ ਲਈ ਬਿਲਕੁਲ ਵੀ ਨਾ ਜਾਣ ਦੀ ਸਲਾਹ ਦਿੱਤੀ। ਸ਼ੁਰੂ ਵਿੱਚ ਅਲਬਾਨੀਜ਼ ਤੋਂ ਸਿਖਰ ਸੰਮੇਲਨ ਤੋਂ ਇਲਾਵਾ ਇੰਡੋ-ਪੈਸੀਫਿਕ ਫੋਰ ਦੇ ਅੰਦਰ ਜਾਪਾਨ, ਦੱਖਣੀ ਕੋਰੀਆ ਅਤੇ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਨਾਲ ਮੀਟਿੰਗਾਂ ਕਰਨ ਦੀ ਉਮੀਦ ਕੀਤੀ ਜਾਂਦੀ ਸੀ