ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਿਊਜ਼ੀਲੈਂਡ ਪਸੰਦੀਦਾ ਸਥਾਨ ਬਣਦਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਇਹ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸੁਆਗਤ ਕਰ ਰਿਹਾ ਹੈ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਦਾ ਹੈ। ਪਿਛਲੇ ਸਾਲ ਨਿਊਜ਼ੀਲੈਂਡ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ, ਜਿਸ ਵਿਚ 69,000 ਵਿਦਿਆਰਥੀਆਂ ਵਧੇ ਹਨ। ਐਜੂਕੇਸ਼ਨ ਨਿਊਜ਼ੀਲੈਂਡ ਦੁਆਰਾ ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ।