ਅੰਮ੍ਰਿਤਸਰ: ਵਿਦੇਸ਼ਾਂ ਵੀ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ, ਜਿਥੇ ਹੁਣ ਆਸਟਰੇਲੀਆ ਦੇ ਸਿਡਨੀ ਵਿਚ ਸੜਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਗੱਗੋਮਾਹਲ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਵਰਿੰਦਰ ਸਿੰਘ ਵਾਸੀ ਪਿੰਡ ਗੱਗੋਮਾਹਲ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਅੱਠ ਸਾਲ ਪਹਿਲਾਂ ਆਸਟਰੇਲੀਆ ਗਿਆ ਸੀ। ਅਵਰਿੰਦਰ ਸਿੰਘ ਦੀ ਮੈਲਬਰਨ ਤੋਂ ਸਿਡਨੀ ਜਾਂਦਿਆਂ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਗੱਗੋਮਾਹਲ ਦਾ ਜਮਪਲ ਅਵਰਿੰਦਰ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਮਾਪਿਆਂ ਨੇ ਸਰਕਾਰ ਤੋਂ ਲਾਸ਼ ਨੂੰ ਭਾਰਤ ਲਿਆਉਣ ਵਿੱਚ ਮਦਦ ਦੀ ਅਪੀਲ ਕੀਤੀ ਹੈ।