ਆਸਟ੍ਰੇਲੀਆ ਦੇ ਪੱਛਮੀ ਸਿਡਨੀ ਵਿਚ ਇਕ ਘਰ ਵਿਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਇਕ ਦਸ ਮਹੀਨੇ ਦੀ ਬੱਚੀ ਅਤੇ ਦੋ ਅਤੇ ਚਾਰ ਸਾਲ ਦੇ ਦੋ ਲੜਕੇ ਸ਼ਾਮਲ ਹਨ। ਨਿਊ ਸਾਊਥ ਵੇਲਜ਼ (NSW) ਰਾਜ ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਹਾਲਾਂਕਿ ਆਸਟ੍ਰੇਲੀਆ ਪੁਲਿਸ ਇਸ ਘਟਨਾ ਨੂੰ ਕਤਲ ਮੰਨ ਰਹੀ ਹੈ। ਘਟਨਾ ਦੇ ਹੋਰ ਵੇਰਵੇ ਦਿੰਦੇ ਹੋਏ, ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਸਿਡਨੀ ਦੇ ਸ਼ਹਿਰ ਦੇ ਕੇਂਦਰ ਤੋਂ ਲਗਭਗ 35 ਕਿਲੋਮੀਟਰ (20 ਮੀਲ) ਪੱਛਮ ਵੱਲ, ਸਵੇਰੇ 1 ਵਜੇ (1500 GMT) ਨੂੰ ਲਾਲੋਰ ਪਾਰਕ ਵਿੱਚ ਬੁਲਾਇਆ ਗਿਆ ਸੀ।
ਪੁਲਿਸ ਨੇ ਇਹ ਵੀ ਕਿਹਾ ਕਿ ਦੋ ਅਤੇ ਚਾਰ ਸਾਲ ਦੇ ਦੋ ਲੜਕਿਆਂ ਦਾ ਮੌਕੇ ‘ਤੇ ਇਲਾਜ ਕੀਤਾ ਗਿਆ ਪਰ ਹਸਪਤਾਲ ਲਿਜਾਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ, ਜਦੋਂ ਕਿ ਅੱਗ ਬੁਝਾਉਣ ਤੋਂ ਬਾਅਦ 10 ਮਹੀਨਿਆਂ ਦੀ ਇਕ ਬੱਚੀ ਦੀ ਵੀ ਮੌਤ ਹੋ ਗਈ। ਦੱਸ ਦਈਏ ਕਿ ਹਸਪਤਾਲ ‘ਚ 6 ਤੋਂ 11 ਸਾਲ ਦੀ ਉਮਰ ਦੇ ਚਾਰ ਹੋਰ ਬੱਚਿਆਂ ਦੀ ਹਾਲਤ ਸਥਿਰ ਹੈ, ਬੱਚਿਆਂ ਦੀ ਮਾਂ ਦੇ ਨਾਲ ਹੀ ਹਸਪਤਾਲ ‘ਚ 29 ਸਾਲਾ ਔਰਤ ਦਾ ਇਲਾਜ ਚੱਲ ਰਿਹਾ ਹੈ।