ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਨੇ ਐਡਮਿੰਟਨ ‘ਚ ਮੰਦਰ ਵਿੱਚ ਭੰਨਤੋੜ ਦੀ ਘਟਨਾ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਸਖ਼ਤੀ ਨਾਲ ਚੁੱਕਿਆ ਹੈ। ਇਸ ਦੇ ਨਾਲ ਹੀ ਭਾਰਤ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਕੈਨੇਡਾ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰੇਗਾ। ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਸਥਾਨਕ ਅਧਿਕਾਰੀ ਇਸ ਘਟਨਾ ਪਿੱਛੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨਗੇ।
ਜੈਸਵਾਲ ਨੇ ਕਿਹਾ, ਅਸੀਂ ਇਸ ਭੰਨ-ਤੋੜ ਦੀ ਨਿੰਦਾ ਕਰਦੇ ਹਾਂ। ਅਸੀਂ ਆਸ ਕਰਦੇ ਹਾਂ ਕਿ ਸਥਾਨਕ ਅਧਿਕਾਰੀ ਤੁਰੰਤ ਅਤੇ ਸਖ਼ਤ ਕਦਮ ਚੁੱਕਣਗੇ। ਜਿੰਮੇਵਾਰ ਲੋਕਾਂ ਖਿਲਾਫ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।