ਵਾਸ਼ਿੰਗਟਨ, 16 ਅਗਸਤ (ਰਾਜ ਗੋਗਨਾ )-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਭਾਰਤ ਦੇ ਲੋਕਾਂ ਨੂੰ 78ਵੇਂ ਸੁਤੰਤਰਤਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਬੁੱਧਵਾਰ ਨੂੰ ਭਾਰਤ ਨੂੰ ਸੰਬੋਧਿਤ ਕਰਦੇ ਹੋਏ ਇਕ ਬਿਆਨ ਜਾਰੀ ਕੀਤਾ ਗਿਆ। ਇਸ ਮਹੱਤਵਪੂਰਨ ਦਿਨ ‘ਤੇ, ਆਓ ਅਸੀਂ ਭਾਰਤੀ ਲੋਕਾਂ ਦੇ ਅਮੀਰ ਇਤਿਹਾਸ ਅਤੇ ਅਮਰੀਕਾ ਅਤੇ ਭਾਰਤ ਦੇ ਉੱਜਵਲ ਭਵਿੱਖ ਦਾ ਜਸ਼ਨ ਮਨਾਈਏ, ਕਿਉਂਕਿ ਇਹ ਦੋਵੇਂ ਦੇਸ਼ ਇੱਕ ਖੁਸ਼ਹਾਲ, ਸੁਰੱਖਿਅਤ ਅਤੇ ਸਥਿੱਰ ਸੰਸਾਰ ਲਈ ਮਿਲ ਕੇ ਕੰਮ ਕਰਦੇ ਹਨ।
ਉਨ੍ਹਾਂ ਨੇ ਬਿਆਨ ‘ਚ ਇਹ ਵੀ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਮਜ਼ਬੂਤ ਸਬੰਧ ਹੈ। ਸੰਯੁਕਤ ਰਾਜ ਅਮਰੀਕਾ ਦੀ ਤਰਫੋਂ, ਅਸੀਂ ਭਾਰਤ ਦੇ ਲੋਕਾਂ ਨੂੰ 15 ਅਗਸਤ ਨੂੰ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹਾਂ।