ਰਾਸ਼ਟਰਪਤੀ ਬਣਦੇ ਹੀ ਕੈਬਨਿਟ ‘ਚ ਦੇਵਾਂਗਾ ਜਗ੍ਹਾ : ਟਰੰਪ ਦਾ ਵੱਡਾ ਐਲਾਨ, ਮਸਕ ਨੇ ਕਿਹਾ- ਸੇਵਾ ਕਰਨ ਲਈ ਤਿਆਰ ਹਾਂ

ਵਾਸ਼ਿੰਗਟਨ, 22 ਅਗਸਤ (ਰਾਜ ਗੋਗਨਾ)-ਅਮਰੀਕੀ ਰਾਸ਼ਟਰਪਤੀ ਚੋਣਾਂ ਚ’ ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਲਈ ਪ੍ਰਚਾਰ ਕਰ ਰਹੇ ਹਨ। ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਨਾਗਰਿਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ। ਹੁਣ ਇਸ ਵਿਚਕਾਰ ਉਨ੍ਹਾਂ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਨੂੰ ਇਕ ਵੱਡੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਂ ਰਾਸ਼ਟਰਪਤੀ ਬਣ ਜਾਂਦਾ ਹਾਂ ਤਾਂ ਮੈਂ ਐਲੋਨ ਮਸਕ ਨੂੰ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਜਾਂ ਅਹਿਮ ਸਲਾਹਕਾਰ ਦੀ ਭੂਮਿਕਾ ਦੇਵਾਂਗਾ। ਮਹੱਤਵਪੂਰਨ ਗੱਲ ਇਹ ਹੈ ਕਿ ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪੇਸ਼ਕਸ਼ ਨੂੰ ਵੀ ਸਵੀਕਾਰ ਕਰ ਲਿਆ। ਅਤੇ ਕਿਹਾ ਕਿ ਉਹ ਸੇਵਾ ਕਰਨ ਲਈ ਤਿਆਰ ਹਨ। ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਅਮਰੀਕਾ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਦੀ ਉਮੀਦਵਾਰੀ ਦਾ ਪੂਰਾ ਸਮਰਥਨ ਕਰ ਰਹੇ ਹਨ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ, ਡੋਨਾਲਡ ਟਰੰਪ ‘ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਜੇਕਰ ਉਹ ਅਮਰੀਕੀ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਉਹ ਐਲੋਨ ਮਸਕ ਨੂੰ ਕੈਬਨਿਟ ਮੰਤਰੀ ਜਾਂ ਸਲਾਹਕਾਰ ਦੇ ਅਹੁਦੇ ਦੀ ਪੇਸ਼ਕਸ਼ ਕਰਨਗੇ।