ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕੀਰਤਨ ਸਰਵਣ ਕੀਤਾ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਗੁਰਦੁਆਰਾ ਸਾਹਿਬ ਵਿੱਚ ਰੁੱਖ ਵੀ ਲਗਾਏ।