ਹਰਸਿਮਰਤ ਬਾਦਲ ਸੰਭਾਲਣਗੇ ਗਿੱਦੜਬਾਹਾ ਜ਼ਿਮਨੀ ਚੋਣ ਦੀ ਜ਼ਿੰਮੇਵਾਰੀ !

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਨਿਯੁਕਤ ਕੀਤਾ ਹੈ। ਹਰਸਿਮਰਤ ਬਠਿੰਡਾ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਟ ਹੈ। ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਤਿੰਨੋਂ ਆਗੂਆਂ ਨੂੰ ਇਨ੍ਹਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।