ਮਿਲਾਨ ਇਟਲੀ, 24 ਸਤੰਬਰ (ਸਾਬੀ ਚੀਨੀਆਂ )- ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਕਰਕੇ ਜਾਣਿਆ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਕੇ ਮਹਾਨ ਨਗਰ ਕੀਰਤਨ 29 ਸਤੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ ਜਿਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 28 ਸਤੰਬਰ ਦਿਨ ਸ਼ਨੀਵਾਰ ਨੂੰ ਆਰੰਭ ਅਖੰਡ ਪਾਠਾਂ ਦੇ ਸ਼ਾਮ ਵੇਲੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੰਡਾਲ ਸਜਾਏ ਜਾਣਗੇ ਦੂਸਰੇ ਦਿਨ ਮਹਾਨ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਵੇਗੀ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿੱਚ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ ਜਦ ਕਿ ਆਏ ਹੋਏ ਢਾਡੀ ਅਤੇ ਕੀਰਤਨੀਏ ਸਿੰਘਾਂ ਦੇ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾ ਕੇ ਨਿਹਾਲ ਕਰਨਗੇ ਅਤੇ ਨੌਜਵਾਨ ਵੱਲੋਂ ਗਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ
ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਵੱਧ ਚੜ ਕੇ ਨਗਰ ਕੀਰਤਨ ਵਿੱਚ ਪੁੱਜਣ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਣ ॥