ਗੁਰੂ ਘਰ ਗਿਆਨਸਰ ਸਾਹਿਬ ਤੋਂ ਆਪਣੇ ਘਰ ਸਹਿਜ ਪਾਠ ਲਈ ਲੈ ਕੇ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ
ਨਿਊਯਾਰਕ, 5 ਅਕਤੂਬਰ (ਰਾਜ ਗੋਗਨਾ )- ਗਾਰਡਨ ਸਿਟੀ ਪਾਰਕ ਨਿਊਯਾਰਕ ਵਿੱਚ ਗੁਰੂ ਘਰ ਗਿਆਨਸਰ ਸਾਹਿਬ ਰਾਮਗੜ੍ਹੀਆ ਸਿੱਖ ਸੁਸਾਇਟੀ ਫਾਰ ਨਿਊਯਾਰਕ ਦੇ ਇਕ ਗੁਰਦੁਆਰਾ ਸਾਹਿਬ ਤੋ ਆਪਣੇ ਘਰ ਵਿੱਚ ਸਹਿਜ ਪਾਠ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਗਈ ਇੱਕ ਪੰਜਾਬੀ ਅੋਰਤ ਪ੍ਰਭਲੀਨ ਕੋਰ (37) ਸਾਲ ਨੂੰ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੈਰਕਾਨੂੰਨੀ ਤੋਰ ਤੇ ਆਪਣੇ ਕਬਜ਼ੇ ਵਿੱਚ ਲੈਣ ਦੇ ਦੋਸ਼ ਹੇਠ’ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਜਦੋਂ ਪੁਲਿਸ ਅਧਿਕਾਰੀ ਪੰਜਾਬੀ ਅੋਰਤ ਪ੍ਰਭਲੀਨ ਕੋਰ (37) ਸਾਲ ਨੂੰ ਗ੍ਰਿਫਤਾਰ ਕਰਨ ਲਈ ਉਸ ਦੀ ਰਿਹਾਇਸ਼ ਤੇ ਪਹੁੰਚੀ ਤਾਂ ਉਸ ਨੇ ਦਰਵਾਜ਼ਾ ਖੋਲ੍ਹਣ ਤੋ ਇਨਕਾਰ ਕਰ ਦਿੱਤਾ ਤਾਂ ਐਮਰਜੈਂਸੀ ਸਰਵਿਸ ਯੂਨਿਟ ਨਿਊਯਾਰਕ ਦੇ ਅਫਸਰਾਂ ਨੇ ਬਚਾਅ ਪੱਖ ਨੂੰ ਲੈ ਕੇ ਬਿਨਾ ਘਟਨਾਂ ਤੋ ਉਸ ਨੂੰ ਗ੍ਰਿਫਤਾਰ ਕਰ ਲਿਆ।
ਇਸ ਮਾਮਲੇ ਨੂੰ ਲੈ ਕੇ ਉਸ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵਾਪਿਸ ਕਰਨ ਤੋਂ ਸਿੱਧਾ ਇਨਕਾਰ ਕਰ ਦਿੱਤਾ, ਇਸ ਰੋਸ ਦੇ ਵਜੋਂ ਸੈਂਕੜਿਆਂ ਦੀ ਗਿਣਤੀ ਵਿੱਚ ਨਿਊਯਾਰਕ ਦੀਆਂ ਸਿੱਖ ਸੰਗਤਾਂ ਨੇ ਮਹਿਲਾ ਦੇ ਘਰ ਦੇ ਬਾਹਰ ਦਿਨ – ਰਾਤ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ, ਤਾਂ ਜੋ ਕੋਈ ਮਾੜੀ ਘਟਨਾ ਨਾ ਵਾਪਰੇ। ਜਾਣਕਾਰੀ ਦੇ ਅਨੁਸਾਰ ਪ੍ਰਭਲੀਨ ਕੌਰ (37) ਜੋ ਕਿ 4 ਤੋ 5 ਹਫ਼ਤਿਆਂ ਤੋਂ ਗੁਰਦੁਆਰਾ ਗਿਆਨਸਰ ਸਾਹਿਬ ਰਾਮਗੜੀਆ ਸਿੱਖ ਸੁਸਾਇਟੀ ਫਾਰ ਨਿਊਯਾਰਕ ਵਿਖੇ ਰੋਜ਼ ਸੇਵਾ ਕਰਨ ਜਾਂਦੀ ਰਹੀ ਸੀ।ਅਤੇ ਇਕ ਦਿਨ ਉਸ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਗੁਲਜ਼ਾਰ ਸਿੰਘ ਨੂੰ ਆਪਣੇ ਘਰ ਵਿੱਚ ਸਹਿਜ ਪਾਠ ਰਖਵਾਉਣ ਦੀ ਗੱਲ ਕੀਤੀ ਜਿਸ ਤੋਂ ਬਾਅਦ ਗੁਰੂ ਘਰ ਤੋਂ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਉਸ ਦੇ ਘਰ ਪਹੁੰਚਾਇਆ ਗਏ। ਪਰ ਜਦੋਂ ਬਾਅਦ ਵਿੱਚ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਪਿਸ ਗੁਰੂ ਘਰ ਲੈਕੇ ਜਾਣ ਲਈ ਪਹੁੰਚੇ ਤਾਂ ਪ੍ਰਭਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇਣ ਤੋਂ ਮਨਾ ਕਰ ਦਿੱਤਾ ਸੀ।
ਇਸ ਮਾਮਲੇ ਵਿੱਚ ਨਸਾਉ ਕਾਊਂਟੀ ਦੀ ਪੁਲਿਸ ਵਿੱਚ ਕਮੇਟੀ ਅਤੇ ਨਿਊਯਾਰਕ ਦੀਆਂ ਸੰਗਤਾਂ ਵੱਲੋ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਤੋਂ ਬਾਅਦ ਮਾਨਯੋਗ ਜੱਜ ਨੇ ਪੁਲਿਸ ਨੂੰ ਸਰਚ ਵਾਰੰਟ ਦੇ ਕੇ ਘਰ ਵਿੱਚ ਤਲਾਸ਼ੀ ਲੈਣ ਦੀ ਇਜਾਜਤ ਦਿੱਤੀ।ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਅਤੇ ਹੋਰ ਅਧਿਕਾਰੀ ਗਾਰਡਨ ਸਿਟੀ ਦੀ ਵਸਨੀਕ ਪ੍ਰਭਲੀਨ ਕੌਰ ਦੇ ਘਰ ਗਏ ਪਰ ਉਸਨੇ ਦਰਵਾਜ਼ਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਦੀ ਐਮਰਜੈਂਸੀ ਸਰਵਿਸ ਯੂਨਿਟਦੇ ਅਧਿਕਾਰੀ ਪ੍ਰਭਲੀਨ ਕੌਰ ਦੇ ਘਰ ਦਾਖਲ ਹੋਏ ਅਤੇ ਬਿਨਾਂ ਕਿਸੇ ਘਟਨਾ ਦੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਉਸ ਦੇ ਘਰ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਮਦ ਕਰ ਲਏ ਅਤੇ ਸਤਿਕਾਰ ਕਮੇਟੀ ਵੱਲੋਂ ਪੰਜ ਸਿੰਘ ਸਾਹਿਬਾਨਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਨਾਲ ਗੁਰੂ ਘਰ ਵਿੱਚ ਬਿਰਾਜਮਾਨ ਕੀਤਾ ਗਿਆ।
ਪੁਲਿਸ ਨੇ ਦੱਸਿਆ ਕਿ ਪ੍ਰਭਲੀਨ ਕੌਰ ਨੂੰ ਦਿਮਾਗੀ ਜਾਂਚ ਲਈ ਨੇੜਲੇ ਹਸਪਤਾਲ ਵੀ ਲਿਜਾਇਆ ਗਿਆ ਸੀ।ਉਸ ‘ਤੇ ਚੌਥੇ ਦਰਜੇ ਦੀ ਵੱਡੀ ਚੋਰੀ ਦਾ ਦੋਸ਼ ਲਗਾਇਆ ਗਿਆ ਹੈ।ਅਤੇ ਉਸ ਨੂੰ ਆਉਂਦੇ ਵੀਰਵਾਰ ਨੂੰ ਪਹਿਲੀ ਜ਼ਿਲ੍ਹਾ ਅਦਾਲਤ, 99 ਮੈਨ ਸੈੱਟ,ਹੈਂਪਸਟੇਡ ਨਿਊਯਾਰਕ ਵਿੱਖੇਂ ਪੇਸ਼ ਕੀਤਾ ਜਾਵੇਗਾ।