ਜਸਟਿਨ ਟਰੂਡੋ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਟਰੰਪ ਨੇ ਕੈਨੇਡਾ ਦਾ ਅਮਰੀਕਾ ਨਾਲ ਰਲੇਵੇਂ ਦੀ ਆਪਣੇ ਟਰੂਥ ਸ਼ੋਸ਼ਲ ਤੇ ਕੀਤਾ ਖੁਲਾਸਾ

ਵਾਸ਼ਿੰਗਟਨ, 8 ਜਨਵਰੀ (ਰਾਜ ਗੋਗਨਾ )- ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਅਮਰੀਕਾ ‘ਚ ਰਲੇਗਾ ਟਰੰਪ ਨੇ ਇਹ ਟਿੱਪਣੀਆਂ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਦੇ ਅਸਤੀਫੇ ਤੋਂ ਕੁਝ ਘੰਟਿਆਂ ਦੇ ਬਾਅਦ ਕੀਤੀਆਂ ਹਨ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫਾ ਦੇਣ ਦੇ ਕੁਝ ਘੰਟਿਆਂ ਬਾਅਦ ਹੀ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਨੇ ਸਨਸਨੀਖੇਜ਼ ਟਿੱਪਣੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਨੂੰ 51ਵੇਂ ਰਾਜ ਵਜੋਂ ਅਮਰੀਕਾ ਵਿੱਚ ਰਲੇਵੇਂ ਦੀ ਤਜਵੀਜ਼ ਨੂੰ ਜਲਦੀ ਹੀ ਮੁੜ ਸੁਰਜੀਤ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਇਸ ਮੌਕੇ ਕਿਹਾ ਕਿ ਕੈਨੇਡਾ ਦੇ ਬਹੁਤ ਸਾਰੇ ਲੋਕ ਕੈਨੇਡਾ ਨੂੰ ਅਮਰੀਕਾ ਨਾਲ ਮਿਲਾਉਣਾ ਚਾਹੁੰਦੇ ਹਨ। ਇਸ ਦੌਰਾਨ ਡੋਨਾਲਡ ਟਰੰਪ ਨੇ ਆਪਣੇ ਟਰੂਥ ਸੋਸ਼ਲ ‘ਤੇ ਖੁਲਾਸਾ ਕੀਤਾ ਕਿ ਜਸਟਿਨ ਟਰੂਡੋ ਨੇ ਇਹ ਜਾਣਦੇ ਹੋਏ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਕਿ ਅਮਰੀਕਾ ਹੁਣ ਵਪਾਰ ਘਾਟੇ ਅਤੇ ਸਬਸਿਡੀਆਂ ਦਾ ਆਨੰਦ ਨਹੀਂ ਮਾਣੇਗਾ, ਜਿਸ ਦੀ ਕੈਨੇਡਾ ਨੂੰ ਲੋੜ ਹੈ।

ਟਰੰਪ ਨੇ ਕਿਹਾ ਕਿ ਜੇਕਰ ਕੈਨੇਡਾ ਅਮਰੀਕਾ ਨਾਲ ਰਲੇਵਾਂ ਹੋ ਜਾਂਦਾ ਹੈ ਤਾਂ ਉੱਥੇ ਕੋਈ ਟੈਰਿਫ ਨਹੀਂ ਲੱਗੇਗਾ, ਟੈਕਸ ਘਟਾਏ ਜਾਣਗੇ ਅਤੇ ਇਹ ਰੂਸੀ ਅਤੇ ਚੀਨੀ ਜਹਾਜ਼ਾਂ ਦੇ ਖਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਵੀ ਰਹੇਗਾ।ਇਸ ਦੌਰਾਨ ਜਸਟਿਨ ਟਰੂਡੋ ਨੇ ਸੱਤਾਧਾਰੀ ਲਿਬਰਲ ਪਾਰਟੀ ਵੱਲੋਂ ਵਧਦੀ ਲੋਕ ਵਿਰੋਧੀ ਭਾਵਨਾਵਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣ ਤੋਂ ਬਾਅਦ ਹੀ ਬੀਤੇਂ ਦਿਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਟਰੂਡੋ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਦੋਂ ਤੱਕ ਪਾਰਟੀ ਇਸ ਸਾਲ ਦੀਆਂ ਆਮ ਚੋਣਾਂ ਵਿੱਚ ਨਵਾਂ ਨੇਤਾ ਨਹੀਂ ਚੁਣਦੀ।

ਹਾਲਾਂਕਿ, 2017-2021 ਦੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਟਰੂਡੋ ਦੇ ਟਰੰਪ ਨਾਲ ਚੰਗੇ ਸਬੰਧ ਸਨ। ਪਰ ਡੋਨਾਲਡ ਟਰੰਪ 5 ਨਵੰਬਰ ਦੀ ਚੋਣ ਜਿੱਤਣ ਤੋਂ ਬਾਅਦ ਟਰੂਡੋ ਨੂੰ ਮਿਲਣ ਤੋਂ ਬਾਅਦ ਕੈਨੇਡਾ ਨੂੰ ਸੰਯੁਕਤ ਰਾਜ ਦਾ 51ਵਾਂ ਰਾਜ ਬਣਾਉਣ ‘ਤੇ ਵਿਚਾਰ ਕਰ ਰਹੇ ਹਨ।