ਬ੍ਰਿਸਬੇਨ ਵਿਖੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਦੌਰਾ

ਬ੍ਰਿਸਬੇਨ ਵਿਖੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਦੌਰਾ

ਹਰਜੀਤ ਲਸਾੜਾ, ਬ੍ਰਿਸਬੇਨ 22 ਜੁਲਾਈ)
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਪ੍ਰਤਾਪ ਸਿੰਘ ਬਾਜਵਾ 31 ਜੁਲਾਈ ਤੋਂ 1 ਅਗਸਤ 2025 ਤੱਕ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਦੇ ਦੌਰੇ ’ਤੇ ਆ ਰਹੇ ਹਨ। ਇਸ ਦੌਰੇ ਦੌਰਾਨ ਸ਼੍ਰੀ ਬਾਜਵਾ ਪੰਜਾਬੀ ਭਾਈਚਾਰੇ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਸਮਾਜਿਕ ਤੇ ਸਿਆਸੀ ਮੁੱਦਿਆਂ ’ਤੇ ਚਰਚਾ ਕਰਨਗੇ। ਇਹ ਜਾਣਕਾਰੀ ਬਰਨਾਰਡ ਮਲਿਕ, ਹਰਪ੍ਰੀਤ ਸਿੰਘ ਕੋਹਲੀ, ਐਡਵੋਕੇਟ ਗੁਰਪ੍ਰੀਤ ਬੱਲ, ਜਗਦੀਪ ਸਿੰਘ ਸੰਧੂ, ਅਮਰਦੀਪ ਸਿੰਘ ਸੰਧੂ, ਰੋਹਿਤ ਪਾਠਕ ਅਤੇ ਰੋਕੀ ਭੁੱਲਰ ਵੱਲੋਂ ਮੀਡੀਆ ਨਾਲ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੀ ਬਾਜਵਾ ਦਾ ਇਹ ਦੌਰਾ ਪੰਜਾਬ ਅਤੇ ਆਸਟ੍ਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਮੌਜੂਦਾ ਸਿਆਸੀ ਅਤੇ ਸਮਾਜਿਕ ਚੁਣੌਤੀਆਂ ’ਤੇ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਉਹ ਬ੍ਰਿਸਬੇਨ ਵਿੱਚ ਪੰਜਾਬੀ ਸੰਗਠਨਾਂ ਅਤੇ ਭਾਈਚਾਰਕ ਅਗਵਾਈ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਸ ਦੌਰੇ ਨੂੰ ਲੈ ਕੇ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਕਾਫੀ ਉਤਸ਼ਾਹ ਹੈ। ਸ਼੍ਰੀ ਬਾਜਵਾ ਦੀ ਇਸ ਫੇਰੀ ਤੋਂ ਪੰਜਾਬੀ ਡਾਇਸਪੋਰਾ ਨੂੰ ਆਪਣੇ ਮੂਲ ਸੂਬੇ ਦੀਆਂ ਸਮੱਸਿਆਵਾਂ ਅਤੇ ਸੰਭਾਵਨਾਵਾਂ ’ਤੇ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲੇਗਾ।