ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋ ਮੋਦੀ ਅਤੇ ਖੱਟੜ ਦੇ ਫੂਕੇ ਗਏ ਪੁੱਤਲੇ

ਰਈਆ — ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋ ਬਾਬਾ ਬਕਾਲਾ ਸਾਹਿਬ ਤਹਿਸੀਲ ਪ੍ਰਧਾਨ ਅਜੀਤ ਸਿੰਘ ਠੱਠੀਆਂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟੜ ਦੇ ਬਾਬਾ ਬਕਾਲਾ ਮੋੜ ਰਈਆ ਵਿਖੇ ਪੁੱਤਲੇ ਫੂਕੇ ਗਏ ਪ੍ਰਧਾਨ ਅਜੀਤ ਸਿੰਘ ਠੱਠੀਆਂ ਤੇ ਉਹਨਾਂ ਦੇ ਸਾਥੀਆਂ ਵੱਲੋ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਹਰਿਅਾਣਾ ਮਨੋਹਰ ਲਾਲ ਖੱਟੜ ਵੱਲੋ ਕਿਸਾਨਾ ਤੇ ਕੀਤੇ ਗਏ ਲਾਠੀਚਾਰਜ ਦੀ ਸਖਤ ਸ਼ਬਦਾਂ ਚ’ ਨਿੰਦਿਆਂ ਕੀਤੀ।