ਸਰੀ ਵਿਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ

ਸਰੀ, -ਸਰੀ ਵਿਚ ਬੀਤੀ ਰਾਤ ਇਕ ਹੋਰ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 24 ਸਾਲਾ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਜਵਾਹਰ ਵਾਲਾ ਦਾ ਰਹਿਣ ਵਾਲਾ ਸੀ। ਉਹ ਮਾਪਿਆਂ ਦਾ ਇਕਲੌਤਾ ਬੇਟਾ ਸੀ ਅਤੇ 2018 ਵਿਚ ਸਟੱਡੀ ਵੀਜ਼ੇ ’ਤੇ ਕੈਨੇਡਾ ਆਇਆ ਸੀ। ਹੁਣ ਉਹ ਆਪਣੇ ਚਾਚੇ ਦੇ ਮੁੰਡੇ ਨਾਲ ਸਰੀ ਵਿਚ ਰਹਿ ਰਿਹਾ ਸੀ ਜਿੱਥੇ ਇਹ ਭਾਣਾ ਵਰਤ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਦੋ ਸਾਲ ਪਹਿਲਾਂ 2019 ਵਿਚ ਉਸ ਦਾ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਅਜੇ ਕੈਨੇਡਾ ਆਉਣ ਦੀ ਉਡੀਕ ਕਰ ਰਹੀ ਸੀ।

ਜ਼ਿਕਰਯੋਗ ਹੈ ਕਿ ਅਜੇ ਕੁਝ ਦਿਨ ਪਹਿਲਾਂ ਹੀ ਐਬਟਸਫੋਰਡ ਵਿਚ ਪੰਜਾਬ ਤੋਂ ਆਏ 21 ਵਰ੍ਹਿਆਂ ਦੇ ਵਿਦਿਆਰਥੀ ਸੰਦੀਪ ਸਿੰਘ ਦੀ ਮੌਤ ਵੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ।

(ਹਰਦਮ ਮਾਨ) +1 604 308 6663
maanbabushahi@gmail.com