ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ “ਸ਼ਹੀਦੀ ਕਵੀ ਦਰਬਾਰ”

ਰਈਆ —ਅੱਜ ਇੱਥੇ ਇਤਿਹਾਸਕ  ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ । ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਰੇਸ਼ਮ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਭਾਈ ਦਲਜੀਤ ਸਿੰਘ ਐਡੀਸ਼ਨਲ ਹੈੱਡਗ੍ਰੰਥੀ ਨੇ ਅਰਦਾਸ ਕੀਤੀ । ਉਪਰੰਤ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ “ਸ਼ਹੀਦੀ ਕਵੀ ਦਰਬਾਰ” ਕਰਵਾਇਆ ਗਿਆ, ਜਿਸ ਵਿੱਚ ਸਰਵਸ੍ਰੀ ਅਵਤਾਰ ਸਿੰਘ ਗੋਇੰਦਵਾਲ, ਦਵਿੰਦਰ ਸਿੰਘ ਭੋਲਾ, ਬਲਬੀਰ ਸਿੰਘ ਬੀਰ, ਮਨਜੀਤ ਸਿੰਘ ਵੱਸੀ, ਪ੍ਰੀਤਪਾਲ ਸਿੰਘ ਗੋਇੰਦਵਾਲ, ਮੱਖਣ ਸਿੰਘ ਭੈਣੀਵਾਲਾ, ਸਰਬਜੀਤ ਸਿੰਘ ਪੱਡਾ, ਜਗਦੀਸ਼ ਸਿੰਘ ਸਹੋਤਾ, ਸਰਵਣ ਸਿੰਘ ਚੀਮਾਂ, ਸਕੱਤਰ ਸਿੰਘ ਪੁਰੇਵਾਲ, ਬਲਵਿੰਦਰ ਸਿੰਘ ਅਠੌਲਾ, ਅਮਰਜੀਤ ਸਿੰਘ ਘੱੁਕ, ਮਨਜੀਤ ਸਿੰਘ ਕੰਬੋ, ਸੁਖਦੇਵ ਸਿੰਘ ਭੁੱਲਰ, ਅੰਗਰੇਜ ਸਿੰਘ ਨੰਗਲੀ, ਮਹਿਲਾ ਵਿੰਗ ਦੀ ਪ੍ਰਧਾਨ ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਗੁਰਮੀਤ  ਕੌਰ ਬੱਲ, ਸੁਰਿੰਦਰ ਕੌਰ ਖਿਲਚੀਆਂ, ਸਰਬਜੀਤ ਸਿੰਘ ਜੰਡਿਆਲਾ ਆਦਿ ਨੇ ਕਾਵਿ ਰਚਨਾਵਾਂ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਕਵੀ ਦਰਬਾਰ ਦਾ ਸੰਚਾਲਨ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸੇਲਿੰਦਰਜੀਤ  ਸਿੰਘ ਰਾਜਨ ਨੇ ਕੀਤਾ । ਇਸ ਮੌਕੇ ਸਾਬਕਾ ਵਿਧਾਇਕ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਅਤੇ ਮੀਤ ਮੈਨੇਜਰ ਭਾਈ ਮੋਹਣ ਸਿੰਘ ਕੰਗ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਰੋਸ਼ਨੀ ਪਾਈ ਅਤੇ ਸ਼ਹੀਦੀ ਕਵੀ ਦਰਬਾਰ ਵਿੱਚ ਸ਼ਾਮਿਲ ਕਵੀਆਂ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ । ਇਸ ਮੌਕੇ ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾਂ, ਅਮਰੀਕ ਸਿੰਘ ਬੇਦਾਦਪੁਰ, ਜ: ਜਰਨੈਲ ਸਿੰਘ ਚੀਮਾਂਬਾਠ, ਕਸ਼ਮੀਰ ਸਿੰਘ ਜੋਧਪੁਰੀ, ਜਗਜੀਤ ਸਿੰਘ ਧਾਮੀ ਅਤੇ ਹੋਰ ਹਾਜ਼ਰ ਸਨ । ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਕੜਾਹ ਛੋਲਿਆਂ ਦੇ ਲੰਗਰ ਲਗਾਏ  ਗਏ।