ਸ: ਸੇਖੋਂ ਨੂੰ ਹਲਕਾ ਇੰਚਾਰਜ ਥਾਪੇ ਜਾਣ ਤੇ ਉਨ੍ਹਾਂ ਗੁਰਦਆਰਾ ਜੰਡ ਸਾਹਿਬ ਅਤੇ ਬਉਲੀ ਸਾਹਿਬ ਪਹੁੰਚ ਕੇ ਲਿਆ ਗੁਰੂ ਘਰ ਦਾ ਅਸ਼ੀਰਵਾਦ

(ਸ: ਗੁਰਦਿੱਤ ਸਿੰਘ ਸੇਖੋਂ ਹਲਕਾ ਇੰਚਾਰਜ ਫਰੀਦਕੋਟ ਆਮ ਆਦਮੀ ਪਾਰਟੀ ਗੁਰਦੁਆਰਾ ਸ਼੍ਰੀ ਜੰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ (ਤਸਵੀਰ ਗੁਰਭੇਜ ਸਿੰਘ ਚੌਹਾਨ))

ਫਰੀਦਕੋਟ -ਆਮ ਆਦਮੀ ਪਾਰਟੀ ਜਿਲ੍ਹਾ ਫਰੀਦਕੋਟ ਦੇ ਨਵੇਂ ਥਾਪੇ ਹਲਕਾ ਇੰਚਾਰਜ ਸ: ਗੁਰਦਿੱਤ ਸਿੰਘ ਸੇਖੋਂ ਨੇ ਇਤਿਹਾਸਕ ਗੁਰਦੁਆਰਾ ਜੰਡ ਸਾਹਿਬ ਅਤੇ ਬਉਲੀ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸ: ਗੁਰਟੇਕ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਵਲੋਂ ਸ: ਸੇਖੋਂ ਨੂੰ ਜੀ ਆਇਆਂ ਆਖਿਆ ਗਿਆ॥ ਇਸ ਸਮੇਂ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਹਾਜ਼ਰ ਸਨ। ਇਸ ਮੌਕੇ ਸ: ਸੇਖੋਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੱਡੀ ਜਿਮੇਂਵਾਰੀ ਸੌਂਪੀ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਂਉਣਗੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣਗੇ। ਲੋਕ ਮੁੱਦਿਆਂ ਨੂੰ ਉਭਾਰਨਗੇ ਅਤੇ ਲੋਕਾਂ ਨਾਲ ਹੋ ਰਹੇ ਕਿਸੇ ਵੀ ਅਨਿਆਂ ਵੇਲੇ ਲੋਕਾਂ ਦੇ ਨਾਲ ਖੜਨਗੇ। ਉਨ੍ਹਾਂ ਪੰਜਾਬ ਦੇ ਅਤੇ ਆਪਣੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ। ਇਸ ਮੌਕੇ ਉਨ੍ਹਾਂ ਨਾਲ ਰਮਨਦੀਪ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਰਿੰਦਰ ਸਿੰਘ ਸਾਧਾਂਵਾਲਾ, ਪਾਲ ਸਿੰਘ ਸਾਬਕਾ ਸਰਪੰਚ, ਹੀਰਾ ਸਿੰਘ ਸਰਕਲ ਪ੍ਰਧਾਨ, ਰੇਸ਼ਮ ਸਿੰਘ ਸਰਕਲ ਪ੍ਰਧਾਨ, ਜਗਮੀਤ ਸਿੰਘ ਉੱਤਮ ਸਿੰਘ ਸਰਕਲ ਪ੍ਰਧਾਨ, ਪਰਮਜੀਤ ਸਿੰਘ ਬਾਬਾ, ਜਸਪਾਲ ਸਿੰਘ, ਪ੍ਰਗਟ ਸਿੰਘ, ਮੰਦਰ ਸਿੰਘ, ਰਾਜਾ ਸਿੰਘ, ਸੁਖਜਿੰਦਰ ਸਿੰਘ, ਬਾਬਾ ਅਮਨਦੀਪ ਸਿੰਘ ਆਦਿ ਆਗੂ ਹਾਜ਼ਰ ਸਨ।