ਹੜ੍ਹ ਪੀੜ੍ਹਿਤਾਂ ਦੀ ਸਹਾਨੁਭੂਤੀ ਵਿੱਚ ਮਹਾਰਾਣੀ ਐਲਿਜ਼ਾਬੈਥ-II ਦਾ ਸੰਦੇਸ਼

ਮਹਾਰਾਣੀ ਐਲਿਜ਼ਾਬੈਥ-II ਨੇ ਨਿਊ ਸਾਊਥ ਵੇਲਜ਼ ਅਤੇ ਕੁਈਨਜ਼ਲੈਂਡ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਨਾਮ ਇੱਕ ਸੰਵੇਦਨਾ ਸੰਦੇਸ਼ ਭੇਜਦਿਆਂ ਕਿਹਾ ਹੈ ਕਿ ਇਸ ਕੁਦਰਤੀ ਆਫ਼ਤਾ ਵਿੱਚ ਜਿਨ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਹੋਇਆ ਉਨ੍ਹਾਂ ਪ੍ਰਤੀ ਉਹ ਗਹਿਰਾ ਦੁੱਖ ਪ੍ਰਗਟ ਕਰਦੇ ਹਨ ਅਤੇ ਇਸ ਦੇ ਨਾਲ ਹੀ ਆਪਾਤਕਾਲੀਨ ਸੇਵਾਵਾਂ ਵਿੱਚ ਲੱਗੇ ਅਜਿਹੇ ਕਰਮਚਾਰੀਆਂ ਦਾ ਧੰਨਵਾਦ ਵੀ ਕਰਦੇ ਹਨ ਜਿਨ੍ਹਾਂ ਨੇ ਯੋਧਿਆਂ ਦੀ ਤਰ੍ਹਾਂ ਖ਼ਤਰਿਆਂ ਦੇ ਅੰਦਰ ਕੰਮ ਕਰਕੇ ਵੀ ਲੋਕਾਂ ਦੀ ਜਾਨ ਬਚਾਈ।
ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਆਪਦਾ ਦੌਰਾਨ, ਆਪਣੀ ਸੰਵੇਦਨਾ ਅਤੇ ਸਹਿਣਸ਼ੀਲਤਾ ਤੋਂ ਕੰਮ ਲਿਆ ਅਤੇ ਪ੍ਰਸ਼ਾਸਨ ਦਾ ਪੂਰਾ ਪੂਰਾ ਸਾਥ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਮਦਦ ਨਾਲ ਮੁੜ ਵਸੇਬੇ ਵੀ ਹੋ ਜਾਣਗੇ ਪਰੰਤੂ ਜੋ ਅਜਿਹੀਆਂ ਆਫ਼ਤਾਵਾਂ ਦਾ ਸ਼ਿਕਾਰ ਹੋ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ਼ ਗਏ ਉਨ੍ਹਾਂ ਦਾ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਅਤੇ ਇਸ ਦੇ ਬਦਲ ਵਿੱਚ ਸਿਰਫ ਅਤੇ ਸਿਰਫ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ ਹੀ ਕੀਤਾ ਜਾ ਸਕਦਾ ਹੈ। ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।