ਪ੍ਰੀਮੀਅਰ ਮਾਰਕ ਮੈਕਗੋਵਨ ਵੱਲੋਂ ਟਵੀਟ ਕੀਤੇ ਗਏ ਰਾਜ ਦੇ ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜੇ ਦਰਸਾਉਂਦੇ ਹਨ ਕਿ ਬੀਤੇ 24 ਘੰਟਿਆਂ ਦੌਰਾਨ ਪੱਛਮੀ ਆਸਟ੍ਰੇਲੀਆ ਰਾਜ ਵਿੱਚ ਕਰੋਨਾ ਦੇ ਨਵੇਂ 8117 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਇਸ ਇਸ ਨਾਲ ਮਰਨ ਵਾਲਿਆਂ ਦੀ ਸੰਖਿਆ ਇਸੇ ਸਮੇਂ ਦੌਰਾਨ 2 ਦੀ ਜਾਰੀ ਕੀਤੀ ਗਈ ਹੈ।
ਨਵੇਂ ਦਰਜ ਹੋਏ ਮਾਮਲਿਆਂ ਵਿੱਚ 4247 ਮਾਮਲੇ ਤਾਂ ਰੈਪਿਟ ਟੈਸਟਾਂ ਦੇ ਨਤੀਜੇ ਹਨ ਜਦੋਂ ਕਿ 3870 ਮਾਮਲੇ ਪੀ.ਸੀ.ਆਰ. ਟੈਸਟਾਂ ਦੇ ਨਤੀਜੇ ਹਨ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲਿਆਂ ਦੀ ਗਿਣਤੀ 43,433 ਹੈ। ਹਸਪਤਾਲਾਂ ਵਿੱਚ 233 ਕਰੋਨਾ ਮਰੀਜ਼ ਦਾਖਲ ਹਨ ਅਤੇ ਇਨ੍ਹਾਂ ਵਿੱਚੋਂ 4 ਆਈ.ਸੀ.ਯੂ. ਵਿੱਚ ਵੀ ਹਨ।
ਰਾਜ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਦੇ ਲੋਕਾਂ ਵਿੱਚ ਵੈਕਸੀਨੇਸ਼ਨ ਦੀ ਤੀਸਰੀ ਡੋਜ਼ ਲੈਣ ਵਾਲਿਆਂ ਦੀ ਦਰ 79.4% ਹੈ ਅਤੇ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਦੇ 95% ਦੇ ਕਰੀਬ ਕਰੀਬ ਲੋਕ ਕਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲੈ ਚੁਕੇ ਹਨ ਜਦੋਂ ਕਿ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 95% ਦੇ ਕਰੀਬ ਹੈ।
ਰਾਜ ਭਰ ਵਿੱਚ ਬੀਤੇ ਦਿਨ ਕੁੱਨ 11,951 ਪੀ.ਸੀ.ਆਰ. ਟੈਸਟ ਕੀਤੇ ਗਏ।