-ਵਿਕਟੌਰੀਆ- ਕਰੋਨਾ ਦੇ ਨਵੇਂ 12,556 ਮਾਮਲੇ ਅਤੇ 23 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 12,556 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 23 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 9,155 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 3,401 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 514 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 35 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 8 ਮਰੀਜ਼ ਵੈਂਟੀਲੇਟਰ ਉਪਰ ਵੀ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ 3 ਡੋਜ਼ ਲੈਣ ਵਾਲਿਆਂ ਦੀ ਦਰ 67.1% ਹੈ ਜਦੋਂ ਕਿ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.6% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 76,765 ਹਨ ਅਤੇ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜੇ ਦਰਸਾਉਂਦੇ ਹਨ ਕਿ ਬੀਤੇ ਕੱਲ੍ਹ ਦੀਆਂ 2,013 ਡੋਜ਼ਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 6,233,420 ਕੋਵਿਡ ਵੈਕਸੀਨ ਦੀਆਂ ਡੋਜ਼ਾਂ ਦਿੱਤੀਆਂ ਜਾ ਚੁਕੀਆਂ ਹਨ।