-ਵਿਕਟੌਰੀਆ- ਕਰੋਨਾ ਦੇ ਨਵੇਂ 11,369 ਮਾਮਲੇ ਅਤੇ 9 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 11,369 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 9 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 7,421 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 3,948 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 571 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 33 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 7 ਮਰੀਜ਼ ਵੈਂਟੀਲੇਟਰ ਉਪਰ ਵੀ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ 3 ਡੋਜ਼ ਲੈਣ ਵਾਲਿਆਂ ਦੀ ਦਰ 67.4% ਹੈ ਜਦੋਂ ਕਿ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.6% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 67,790 ਹਨ ਅਤੇ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜੇ ਦਰਸਾਉਂਦੇ ਹਨ ਕਿ ਬੀਤੇ ਕੱਲ੍ਹ ਦੀਆਂ 2,095 ਡੋਜ਼ਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 6,243,534 ਕੋਵਿਡ ਵੈਕਸੀਨ ਦੀਆਂ ਡੋਜ਼ਾਂ ਦਿੱਤੀਆਂ ਜਾ ਚੁਕੀਆਂ ਹਨ।