ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ।
ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ ‘ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖਿਡਾਰੀਆਂ ‘ਤੇ ਬਹੁਤ ਮਾਣ ਹੈ ਅਤੇ ਮੈਨੂੰ ਯਕੀਨ ਹੈ ਕਿ ਉਹ ਖੇਡਾਂ ‘ਚ ਆਪਣਾ ਵਧੀਆਂ ਪ੍ਰਦਰਸ਼ਨ ਕਰਨਗੇ।