ਨਾਈਜੀਰੀਆ ਦੇ ਦੋ ਪਿੰਡਾਂ ‘ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ

ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ ‘ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ ‘ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ ਦਿੱਤੀ ਗਈ ਹੈ। ਮੋਟਰਸਾਈਕਲਾਂ ‘ਤੇ ਸਵਾਰ ਦਰਜਨਾਂ ਹਥਿਆਰਬੰਦ ਹਮਲਾਵਰਾਂ ਨੇ ਨਾਈਜੀਰੀਆ ਦੇ ਕਟਸੀਨਾ ਸੂਬੇ ਦੇ ਸੌਵਾ ਅਤੇ ਦਨਕਰ ਪਿੰਡਾਂ ‘ਚ ਸ਼ੁੱਕਰਵਾਰ ਨੂੰ ਉੱਥੋਂ ਦੇ ਵਸਨੀਕਾਂ ‘ਤੇ ਗੋਲੀਬਾਰੀ ਕੀਤੀ ਅਤੇ ਮਕਾਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਕਟਸੀਨਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਮਲਾਵਰਾਂ ਨੇ ਸੌਵਾ ਪਿੰਡ ‘ਚ 21 ਅਤੇ ਦਨਕਰ ‘ਚ 9 ਲੋਕਾਂ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮਾਰੇ ਗਏ ਲੋਕਾਂ ‘ਚ ਵਧੇਰੇ ਬਜ਼ੁਰਗ ਅਤੇ ਬੱਚੇ ਸ਼ਾਮਲ ਸਨ, ਜਿਹੜੇ ਕਿ ਭੱਜ ਨਹੀਂ ਸਕੇ। ਹਮਲੇ ਤੋਂ ਬਾਅਦ ਇਲਾਕੇ ‘ਚ ਤਾਇਨਾਤ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×