(ਪਟਿਆਲਾ) ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਪ੍ਰਧਾਨ ਕੇਕੇ ਬਾਵਾ ਅਤੇ ਚੀਫ ਪੈਟਰਨ ਡਾ: ਸਵਰਾਜ ਸਿੰਘ ਨੇ ਬੁੱਧਵਾਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ: ਭੀਮਇੰਦਰ ਸਿੰਘ ਕੋਆਰਡੀਨੇਟਰ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਅਤੇ ਡਾ: ਨਵਜੋਤ ਕੌਰ ਰਜਿਸਟਰਾਰ ਅਤੇ ਦਲਜੀਤ ਸਿੰਘ ਡਾਇਰੈਕਟਰ ਈ ਐਮਆਰਸੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੇ ਮੰਗ ਪੱਤਰ ਤੋਂ ਜਾਣੂ ਕਰਵਾਇਆ, ਜਿਸ ‘ਤੇ ਇਨ੍ਹਾਂ ਸਾਰੇ ਪਤਵੰਤਿਆਂ ਨੇ ਹਾਮੀ ਭਰਦਿਆਂ ਯੂਨੀਵਰਸਿਟੀ ਵੱਲੋਂ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ |
ਉੱਘੇ ਸਾਹਿਤਕਾਰ ਡਾ: ਸਵਰਾਜ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਜੇਕਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ ‘ਤੇ ਚੇਅਰ ਸਥਾਪਿਤ ਹੋ ਜਾਂਦੀ ਹੈ ਤਾਂ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਆਦਰਸ਼ਾਂ ‘ਤੇ ਸਾਡੀ ਨੌਜਵਾਨ ਪੀੜ੍ਹੀ ਦਾ ਮਾਰਗ ਦਰਸ਼ਨ ਹੋਵੇਗਾ | ਪੂਰੇ ਪੰਜਾਬ ਨੂੰ ਜਾਣਨ ਦਾ ਮੌਕਾ ਮਿਲੇਗਾ
ਜ਼ਿਕਰਯੋਗ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਬਾਬਾ ਜੀ ਦੇ ਨਾਂ ‘ਤੇ ਚੇਅਰ ਸਥਾਪਿਤ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਪ੍ਰਮੁੱਖ ਸੈਕਟਰੀ ਨੂੰ ਭੇਜਿਆ ਗਿਆ ਸੀ। ਇਸ ਸਬੰਧੀ ਅੱਜ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ ਪੰਜਾਬੀ ਯੂਨੀਵਰਸਿਟੀ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ।