ਬਾਬਾ ਦਰਸ਼ਨ ਸਿੰਘ ਦਾ ਜੀਵਨ ਸਮਾਜ ਦੀ ਨਵੀਂ ਪੀੜ੍ਹੀ ਲਈ ਮਾਰਗ ਦਰਸ਼ਕ ਦਾ ਕੰਮ ਕਰੇਗਾ। ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਗੁਰਮਤਿ ਦੇ ਧਾਰਨੀ ਬਣਕੇ ਸਮਾਜ ਦੇ ਲੇਖੇ ਲਾ ਦਿੱਤੀ। ਨਿਗਰ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤੇਜ ਪ੍ਰਕਾਸ਼ ਸਿੰਘ ਸਾਬਕਾ ਮੰਤਰੀ ਪੰਜਾਬ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਕੱਦੋਂ ਵਿਖੇ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ। ਉਨ੍ਹਾਂ ਪਿੰਡ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਬਾਬਾ ਦਰਸ਼ਨ ਸਿੰਘ ਦੀ ਸਰਬਤ ਦੇ ਭਲੇ ਦੀ ਵਿਚਾਰਧਾਰਾ ‘ਤੇ ਪਹਿਰਾ ਦਿੰਦੇ ਹੋਏ ਸਮਾਜ ਸੇਵਾ ਵਿੱਚ ਜੁੱਟ ਜਾਣ। ਇਸ ਮੌਕੇ ‘ਤੇ ਬਾਬਾ ਦਰਸ਼ਨ ਸਿੰਘ ਦੇ ਸਾਥੀ ਮਾਸਟਰ ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਸਮਾਜ ਸੇਵਾ ਕਰਕੇ ਸੰਤੁਸ਼ਟੀ ਹੋਈ ਹੈ। ਬਾਬਾ ਦਰਸ਼ਨ ਸਿੰਘ ਦੇ ਛੋਟੇ ਭਰਾ ਉਜਾਗਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਬਾਬਾ ਦਰਸ਼ਨ ਸਿੰਘ ਦੀ ਵਿਚਾਰਧਾਰਾ ‘ਤੇ ਪਹਿਰਾ ਦਿੰਦਾ ਰਹੇਗਾ। ਇਸ ਮੌਕੇ ‘ਤੇ ਦਲਜੀਤ ਸਿੰਘ ਸੇਵਾ ਮੁਕਤ ਪੀ ਸੀ ਐਸ, ਜਰਨੈਲ ਸਿੰਘ ਸਾਬਕਾ ਸਕੱਤਰ ਪੰਜਾਬ ਸਕੂਲ ਐਜੂਕੇਸ਼ਨ ਬੋਰਡ, ਡਾ ਡੀ ਸੀ ਸ਼ਰਮਾ ਪ੍ਰਧਾਨ ਡਾਕਟਰਜ਼ ਕਨਫੈਡਰੇਸ਼ਨ ਆਫ ਇੰਡੀਆ, ਪੈਨਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰ ਹਰਚੰਦ ਸਿੰਘ ਤੇਜ, ਨਰਿੰਦਰ ਸਿੰਘ ਸੋਢੀ ਅਤੇ ਗੱਜਣ ਸਿੰਘ, ਕੁਲਵਿੰਦਰ ਸਿੰਘ ਔਜਲਾ ਬਲਾਕ ਸੰਮਤੀ ਮੈਂਬਰ, ਪਰਮਿੰਦਰ ਸਿੰਘ ਸਰਪੰਚ, ਗੁਰਕਿ੍ਰਪਾਲ ਸਿੰਘ ਅਸ਼ਕ ਪੱਤਰਕਾਰ, ਗੁਰਪ੍ਰੀਤ ਸਿੰਘ ਮੰਡਿਆਣੀ ਖੋਜੀ ਪੱਤਰਕਾਰ, ਕਰਨੈਲ ਸਿੰਘ ਮਾਜਰੀ ਅਕਾਲੀਆਂ ਅਤੇ ਇਲਾਕੇ ਦੇ ਪੰਚ ਸਰਪੰਚ ਵੱਡੀ ਸੰਖਿਆ ਵਿੱਚ ਮੌਜੂਦ ਸਨ। ਸੁਰਜੀਤ ਸਿੰਘ ਕੋਹਲੀ ਸਾਬਕਾ ਮੰਤਰੀ ਪੰਜਾਬ, ਪਿ੍ਰੰਸੀਪਲ ਅਤੇ ਸਟਾਫ ਸਰਕਾਰੀ ਹਾਇਰ ਸੈਕੰਡਰੀ ਸਕੂਲ ਕੱਦੋਂ, ਨਗਰ ਕੌਂਸਲ ਅਹਿਮਦਗੜ੍ਹ, ਗੁਰਦੁਆਰਾ ਸਿੱਧਸਰ ਚੈਰੀਟੇਬਲ ਟਰੱਸਟ ਅਤੇ ਹੋਰ ਸੰਸਥਾਵਾਂ ਵੱਲੋਂ ਆਏ ਸ਼ੋਕ ਸੰਦੇਸ਼ ਪੜ੍ਹੇ ਗਏ।