ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਅਡਵਾਨੀ, ਜੋਸ਼ੀ ਸਮੇਤ 20 ਲੋਕਾਂ ਨੂੰ ਭੇਜਿਆ ਨੋਟਿਸ

advaniਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ‘ਚ ਮੰਗਲਵਾਰ ਨੂੰ ਭਾਜਪਾ ਦੇ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਸਮੇਤ 20 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਦੇ ਖ਼ਿਲਾਫ਼ ਚਾਲ ਰਚਣ ਦੇ ਇਲਜ਼ਾਮ ਹਟਾਉਣ ਦਾ ਵਿਰੋਧ ਕਰਨ ਸਬੰਧੀ ਅਰਜ਼ੀ ‘ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ। ਉੱਥੇ ਹੀ, ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਸੀਬੀਆਈ ਨੂੰ ਵੀ ਨੋਟਿਸ ਦਿੱਤਾ ਹੈ। ਇਸ ਮਾਮਲੇ ‘ਚ ਅਰਜ਼ੀ ਦਾ ਜਵਾਬ ਦੇਣ ਲਈ ਸੀਬੀਆਈ ਤੇ ਹੋਰ ਨੂੰ ਚਾਰ ਹਫ਼ਤੇ ਦਾ ਸਮਾਂ ਦਿੱਤਾ ਹੈ। ਹਾਜੀ ਮਹਿਮੂਦ ਅਹਿਮਦ ਦੀ ਅਰਜ਼ੀ ‘ਤੇ ਇਹ ਨੋਟਿਸ ਭੇਜੇ ਗਏ ਹਨ। ਅਹਿਮਦ ਨੇ ਇਹ ਇਲਜ਼ਾਮ ਲਗਾਇਆ ਕਿ ਸੀਬੀਆਈ ਇਨ੍ਹਾਂ ਦੇ ਖ਼ਿਲਾਫ਼ ਨਰਮ ਰੁਖ਼ ਆਪਣਾ ਰਹੀ ਹੈ। ਅਰਜ਼ੀ ‘ਚ ਦਾਅਵਾ ਹੈ ਕਿ ਸੀਬੀਆਈ ਨੇ ਪੂਰੇ ਮਾਮਲੇ ‘ਚ ਲਾਲ ਕ੍ਰਿਸ਼ਨ ਅਡਵਾਨੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਅਰਜ਼ੀ ‘ਚ 2010 ‘ਚ ਆਏ ਇਲਾਹਾਬਾਦ ਹਾਈਕੋਰਟ ਦੇ ਉਸ ਫ਼ੈਸਲੇ ਨੂੰ ਚੁਨੌਤੀ ਦਿੱਤੀ ਗਈ ਹੈ, ਜਿਸ ‘ਚ ਲਾਲ ਕ੍ਰਿਸ਼ਨ ਅਡਵਾਨੀ ਨੂੰ ਬਾਬਰੀ ਮਸਜਿਦ ਤੋੜਨ ਦੇ ਇਲਜ਼ਾਮ ਤੋਂ ਬਰੀ ਕਰ ਦਿੱਤਾ ਗਿਆ ਸੀ।

Install Punjabi Akhbar App

Install
×