ਮੁੱਖ ਮੰਤਰੀ ਦੀ ਕੋਠੀ ਦਾ ਘੇਰਾਉ ਕਰਨ ਜਾ ਰਹੇ ਵਿਧਾਇਕ ਬੈਂਸ ਨੂੰ ਪੁਲਿਸ ਨੇ 10 ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਪਾਸੋਂ ਅਸਤੀਫੇ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਕੋਠੀ ਦਾ ਘੇਰਾਉ ਕਰਨ ਜਾ ਰਹੇ ਟੀਮ ਇਨਸਾਫ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੂੰ ਪੁਲਿਸ ਨੇ ਅੱਜ 10 ਵਜੇ ਦੇ ਕਰੀਬ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਉਨ੍ਹਾਂ ਦੇ ਨਾਲ 10 ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।