ਮੱਖਣ ਭੈਣੀਵਾਲਾ ਦਾ ਗੀਤ “ਬੰਦਾ ਨਹੀਂ ਹੁੰਦਾ ਮਾੜਾ” ਲੋਕ ਅਰਪਿਤ ਸਮਾਗਮ

 ਰਈਆ —ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਮਾਗਮ ਰਚਣ ਵਾਲੀ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਇਕ ਸਾਹਿਤਕ ਸਮਾਗਮ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ । ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਾਕਰੀ ਮੈਂਬਰ ਅਤੇ ਬਾਬਾ ਬਕਾਾਲ ਸਾਹਿਤ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਮੱਖਣ ਸਿੰਘ ਭੈਣੀਵਾਲਾ ਸਾਬਕਾ ਬੀ.ਈ.ਈ.ਓ, ਪ੍ਰਿੰਸੀਪਲ ਗੁਰਜੀਤ ਸਿੰਘ ਵਡਾਲਾ ਅਤੇ ਸੁਖਵੰਤ ਕੌਰ ਵੱਸੀ ਪ੍ਰਧਾਨ ਮਹਿਲਾ ਵਿੰਗ ਆਦਿ ਸ਼ੁਸ਼ੋਭਿਤ ਹੋਏ । ਇਸ ਮੌਕੇ ਸਭਾ ਦੇ ਸੀ: ਮੀਤ ਪ੍ਰਧਾਨ, ਗੀਤਕਾਰ ਅਤੇ ਗਾਇਕ ਮੱਖਣ ਭੈਣੀਵਾਲਾ ਦਾ ਨਵਾਂ ਗੀਤ “ਬੰਦਾ ਨਹੀਂ ਹੰੁਦਾ ਮਾੜਾ” ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਿਤ ਕੀਤਾ ਗਿਆ । ਮੰਚ ਸੰਚਾਲਨ ਦੇ ਫਰਜ਼ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਨਿਭਾਏ । ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਮੈਡਮ ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਸੁਰਿੰਦਰ ਕੌਰ ਖਿਲਚੀਆਂ, ਮਾ: ਮਨਜੀਤ ਸਿੰਘ ਵੱਸੀ, ਸਰਬਜੀਤ ਸਿੰਘ ਪੱਡਾ, ਜਗਦੀਸ਼ ਸਿੰਘ ਸਹੋਤਾ, ਮਾ: ਮਨਜੀਤ ਸਿੰਘ ਕੰਬੋ, ਮਾ: ਅਮਰਜੀਤ ਸਿੰਘ ਘੁੱਕ, ਕਰਨੈਲ ਸਿੰਘ ਰੰਧਾਵਾ, ਅਜੀਤ ਸਿੰਘ ਸਠਿਆਲਾ, ਬਲਵਿੰਦਰ ਸਿੰਘ ਅਠੌਲਾ, ਹਰਜਿੰਦਰ ਸਿੰਘ ਜੇ.ਈ,, ਮਾ: ਸੱਜਣ ਸਿੰਘ, ਸੁਖਦੇਵ ਸਿੰਘ, ਸਕੱਤਰ ਸਿੰਘ ਪੁਰੇਵਾਲ, ਮਾ: ਬਲਬੀਰ ਸਿੰਘ ਬੀਰ, ਅਮਰੀਕ ਸਿੰਘ ਨੇ ਕਾਵਿ ਰਚਨਾਵਾਂ ਪੇਸ਼ ਕੀਤੀਆਂ ।

Welcome to Punjabi Akhbar

Install Punjabi Akhbar
×
Enable Notifications    OK No thanks