ਬੰਗਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਤੱਕ ਫੋਰ ਲੇਨ ਬਣਾਉਣ ਦੇ ਐਲਾਨ ਦਾ ਤਿਵਾੜੀ ਨੇ ਕੀਤਾ ਸਵਾਗਤ

 ਬਲਾਚੌਰ ਚ ਬਣੇਗਾ ਖੇਤੀਬਾੜੀ ਕਾਲਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕੀਤਾ ਧੰਨਵਾਦ; ਕਿਹਾ – ਅਕਾਲੀਆਂ ਨੇ ਲੋਕਾਂ ਨੂੰ ਧੋਖਾ ਦਿੱਤਾ, ਕਾਂਗਰਸ ਨੇ ਆਪਣੇ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ

ਨਿਊਯਾਰਕ/ ਸ਼੍ਰੀ ਆਨੰਦਪੁਰ ਸਾਹਿਬ 28 ਫ਼ਰਵਰੀ -ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚ ਪੇਸ਼ ਕੀਤੇ ਗਏ ਬਜਟ ਚ ਉਨ੍ਹਾਂ ਦੇ ਲੋਕ ਸਭਾ ਹਲਕੇ ਚ ਪੈਂਦੇ ਬੰਗਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਤੱਕ ਫੋਰ ਲੇਨ ਬਣਾਉਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਜਿਸਨੂੰ ਲੈ ਕੇ ਅਕਾਲੀਆਂ ਨੇ ਲੋਕਾਂ ਨਾਲ ਧੋਖਾ ਕੀਤਾ ਸੀ, ਪਰ ਕਾਂਗਰਸ ਨੇ ਆਪਣੇ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ।ਤਿਵਾੜੀ ਨੇ ਖੁਲਾਸਾ ਕੀਤਾ ਕਿ ਅਕਾਲੀਆਂ ਨੇ ਲੋਕਾਂ ਨੂੰ ਧੋਖਾ ਦਿੱਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀਆਂ ਦੇ ਇਸ਼ਾਰੇ ਤੇ ਕੇਂਦਰੀ ਸੜਕ ਆਵਾਜਾਈ ਮੰਤਰੀ ਨੀਤਿਨ ਗਡਕਰੀ ਨੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਸੀ, ਪਰ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਚੁਣਨ ਤੋਂ ਬਾਅਦ ਕੇਂਦਰੀ ਮੰਤਰੀ ਮੁਕਰ ਗਏ ਤੇ ਕਿਹਾ ਕਿ ਉਹ ਤਾਂ ਇਲੈਕਸ਼ਨ ਸਟੰਟ ਸੀ।ਇਸ ਲੜੀ ਹੇਠ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਹ ਦੋ ਵਾਰ ਗਡਕਰੀ ਨੂੰ ਵੀ ਮਿਲੇ, ਪਰ ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਲੈ ਕੇ ਕੋਈ ਵੀ ਕਦਮ ਨਹੀਂ ਚੁੱਕ ਕੇ ਫੰਡ ਨਾ ਹੋਣ ਦੀ ਗੱਲ ਆਖੀ। ਜਿਸ ਨੂੰ ਹੁਣ ਪੰਜਾਬ ਸਰਕਾਰ ਪੂਰਾ ਕਰੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਮੰਗ ਨੂੰ ਪੂਰਾ ਕਰਦਿਆਂ ਵਿਧਾਨ ਸਭਾ ਚ ਬਜਟ ਨੂੰ ਪੇਸ਼ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਫੋਰ ਲੇਨ ਪ੍ਰਾਜੈਕਟ ਬਣਾਉਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ, ਬਲਾਚੌਰ ਚ ਇੱਕ ਖੇਤੀਬਾੜੀ ਕਾਲਜ ਬਣਾਉਣ ਦੇ ਐਲਾਨ ਦਾ ਵੀ ਉਨ੍ਹਾਂ ਸਵਾਗਤ ਕੀਤਾ। ਤਿਵਾੜੀ ਨੇ ਖੁਲਾਸਾ ਕੀਤਾ ਕਿ ਪੰਜਾਬ ਖੇਤੀਬਾੜੀ ਯੂਨਵਰਸਿਟੀ ਲੁਧਿਆਣਾ ਉਨ੍ਹਾਂ ਦੇ ਹਲਕੇ ਤੋਂ ਬਹੁਤ ਦੂਰ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਉੱਥੇ ਜਾਣ ਚ ਬਹੁਤ ਪ੍ਰੇਸ਼ਾਨੀ ਹੁੰਦੀ ਸੀ। ਇਹ ਮੁੱਦਾ ਉਨ੍ਹਾਂ ਮੁੱਖ ਮੰਤਰੀ ਕੋਲ ਚੁੱਕਿਆ, ਜਿਨ੍ਹਾਂ ਲੋਕ ਹਿੱਤ ਚ ਉਨ੍ਹਾਂ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਦੇ ਮੁੱਖ ਵਿਸ਼ੇਸ਼ ਸਕੱਤਰ ਸੁਰੇਸ਼ ਕੁਮਾਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਪ੍ਰਸ਼ਾਸਨਕ ਕਾਬਲੀਅਤ ਕਾਰਨ ਉਨ੍ਹਾਂ ਦੇ ਹਲਕੇ ਨਾਲ ਜੁੜੀਆਂ ਇਹ ਮੰਗਾਂ ਪੂਰੀਆਂ ਹੋ ਸਕੀਆਂ ਹਨ।

Install Punjabi Akhbar App

Install
×