ਬੇਅ ਆਫ਼ ਪਲੈਂਟੀ ਸਪੋਰਟਸ ਐਂਡ ਕਲਚਰਲ ਕਲੱਬ ਟੌਰੰਗਾ ਵੱਲੋਂ 26 ਅਤੇ 27 ਸਤੰਬਰ ਨੂੰ ਖੇਡ ਟੂਰਨਾਮੈਂਟ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅਵਤਾਰ ਸਿੰਘ ਤਾਰੀ ਹੋਰਾਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਹ ਖੇਡ ਟੂਰਨਾਮੈਂਟ ‘ਏਕੂਨਜ਼ ਕਾਲਜ, 185 ਪਇਸ ਪਾ ਰੋਡ ਟੌਰੰਗਾ ਵਿਖੇ ਕਰਵਾਇਆ ਜਾਵੇਗਾ। ਦੋ ਦਿਨਾਂ ਚੱਲਣਵਾਲੇ ਇਸ ਖੇਡ ਟੂਰਨਾਮੈਂਟ ਦੇ ਵਿਚ ਓਪਨ ਕਬੱਡੀ, ਫੁੱਟਬਾਲ ਅਤੇ ਵਾਲੀਵਾਲ ਦੇ ਮੈਚ ਕਰਵਾਏ ਜਾਣਗੇ। ਟੂਰਨਾਮੈਂਟ ਦੇ ਵਿਚ ਭਾਗ ਲੈਣ ਲਈ ਨਿਊਜ਼ੀਲੈਂਡ ਦੀਆਂ ਸਾਰੀਆਂ ਖੇਡ ਕਲੱਬਾਂ ਅਤੇ ਖਿਡਾਰੀਆਂ ਨੂੰ ਬੇਨਤੀ ਕੀਤੀ ਗਈ ਹੈ। ਇਸ ਖੇਡ ਟੂਰਨਾਮੈਂਟ ਦੇ ਵਿਚ ਨਿਊਜ਼ੀਲੈਂਡ ਦੀਆਂ ਕੁੜੀਆਂ ਦੀ ਕਬੱਡੀ ਟੀਮ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ।