ਸ਼੍ਰੋਮਣੀ ਭਗਤ ਸ੍ਰੀ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

bhagat ravidas 1

ਬੀਤੇ ਐਤਵਾਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਕੈਂਬਰਫ਼ੀਲਡ ਮੈਲਬੋਰਨ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 640 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸ਼ਨੀਵਾਰ ਨੂੰ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਏ ਗਏ।ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਭਗਤ ਰਵਿਦਾਸ ਜੀ ਦੇ ਜੀਵਨ ਫਲਸਫੇ ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਿਕਟੋਰੀਆ ਸਰਕਾਰ ਦੇ ਸਥਾਨਕ ਸੰਸਦ ਮੈਂਬਰਾਨ,ਕੌਂਸਲਰ ਤੇ ਕਈ ਸਰਕਾਰੀ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ।ਪ੍ਰਬੰਧਕਾਂ ਵਲੋਂ ਆਏ ਹੋਏ ਬੁਲਾਰਿਆਂ ਅਤੇ ਮਹਿਮਾਨਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ ਤੇ ਯਾਦਗਾਰੀ ਚਿੰਨ ਭੇਂਟ ਕੀਤੇ ਗਏ।ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪ੍ਰਧਾਨ ਦਿਲਬਾਗ ਰਾਮ,ਸਕੱਤਰ ਰਣਜੀਤ ਕਲਸੀ,ਖਜ਼ਾਨਚੀ ਰਾਕੇਸ਼ ਮਹਿਮੀ, ਸਲਾਹਕਾਰ ਨਰਿੰਦਰ ਰਾਮ ਸਮੇਤ ਕਈ ਸੇਵਾਦਾਰਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ।

Install Punjabi Akhbar App

Install
×