ਭਾਈ ਬਲਜੀਤ ਸਿੰਘ ਖਾਲਸਾ ਚੰਡੀਗੜ੍ਹ ਸਨਮਾਨਤ 

(ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ-2 ਪਟਿਆਲਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਬਲਜੀਤ ਸਿੰਘ ਚੰਡੀਗੜ੍ਹ ਨੂੰ ਸਨਮਾਨਤ ਕਰਦੇ ਹੋਏ)
(ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ-2 ਪਟਿਆਲਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਬਲਜੀਤ ਸਿੰਘ ਚੰਡੀਗੜ੍ਹ ਨੂੰ ਸਨਮਾਨਤ ਕਰਦੇ ਹੋਏ)

ਪਟਿਆਲਾ: 24 ਮਾਰਚ 2019: ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਅਰਬਨ ਅਸਟੇਟ ਫੇਜ-2 ਪਟਿਆਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤ ਚੌਥਾ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਤੇ ਗੁਰਮਤਿ ਅਕੈਡਮੀ ਦੇ ਬੱਚਿਆਂ, ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਫੇਜ-2 ਅਤੇ ਭਾਈ ਰਣਧੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜੱਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਬਲਜੀਤ ਸਿੰਘ ਚੰਡੀਗੜ੍ਹ ਨੂੰ ਉਨ੍ਹਾਂ ਵੱਲੋਂ ਚੰਡੀਗੜ੍ਹ ਵਿਚ ਪੰਜਾਬੀ ਬੋਲੀ ਦੇ ਵਿਕਾਸ ਲਈ ਪਾਏ ਯੋਗਦਾਨ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਦੇਵ ਸਿੰਘ ਭੁਲਰ, ਸਰਬਜੀਤ ਸਿੰਘ ਬਾਸੀ ਸੀਨੀਅਰ ਉਪ ਪ੍ਰਧਾਨ , ਇੰਦਰਵੀਰ ਸਿੰਘ ਜਨਰਲ ਸਕੱਤਰ, ਸੰਯੁਕਤ ਸਕੱਤਰ ਵਰਿੰਦਰ ਸਿੰਘ ਭਾਟੀਆ, ਅਜਾਇਬ ਸਿੰਘ ਚੱਠਾ ਸਾਬਕਾ ਪ੍ਰਧਾਨ, ਕਾਰਜਕਾਰੀ ਮੈਂਬਰ ਮਹਿੰਦਰ ਸਿੰਘ, ਸ਼ਿਵਰਾਜ ਸਿੰਘ ਗਿੱਲ, ਮੋਹਨ ਸਿੰਘ, ਕਿਰਨਜੀਤ ਸਿੰਘ ਢਿਲੋਂ ਅਤੇ ਗੁਰਚਰਨ ਸਿੰਘ ਵੀ ਮੌਜੂਦ ਸਨ।

(ਉਜਾਗਰ ਸਿੰਘ)

ujagarsingh48@yahoo.com

Install Punjabi Akhbar App

Install
×