ਪੰਜਾਬ ਗਈਆਂ ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ ਨੂੰ ਭਾਈ ਸਰਵਣ ਸਿੰਘ ਵੱਲੋਂ ਅਪੀਲ: 27ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸਿਜਦਾ ਕਰੇਗਾ ਸਮੁੱਚਾ ਪੰਥ

NZ PIC 4 jan-2ਅਮਰ ਸ਼ਹੀਦ ਭਾਈ ਸਤਵੰਤ ਸਿੰਘ ਦੀ ਯਾਦ ਵਿਚ ਪਿੰਡ ਅਗਵਾਨ ਵਿਖੇ ਸਥਾਪਿਤ ਗੁਰਦੁਆਰਾ ਸਾਹਿਬ ਵਿਖੇ 6 ਜਨਵਰੀ ਨੂੰ 27ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਸ਼ਹੀਦ ਸਤਵੰਤ ਸਿੰਘ, ਬਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਅਤੇ ਬੀਬੀ ਸੁਰਿੰਦਰ ਕੌਰ (ਧਰਮ ਪਤਨੀ ਸ਼ਹੀਦ ਸਤਵੰਤ ਸਿੰਘ0 ਦੀ ਸ਼ਹੀਦੀ ਨੂੰ ਸਮਰਿਪਤ ਅੱਜ ਸ੍ਰੀ ਅਖੰਠ ਪਾਠ ਆਰੰਭ ਕਰਵਾਏ ਗਏ ਹਨ। 5 ਜਨਵਰੀ ਰਾਤ ਨੂੰ ਰੈਣ ਸਬਾਈ ਕੀਰਤਨ ਹੈ। 6 ਜਨਵਰੀ ਨੂੰ ਸਵੇਰੇ 9 ਵਜੇ ਭੋਗ ਪੈਣਗੇ ਅਤੇ ਕੀਰਤਨ ਦੀਵਾਨ ਸਜੇਗਾ। 12 ਤੋਂ 2.30 ਤੱਕ ਸ਼ਰਧਾਂਜਲੀ ਸਮਾਗਮ ਹੋ ਰਿਹਾ ਹੈ। ਨਿਊਜ਼ੀਲੈਂਡ ਵਸਦੇ ਉਨ੍ਹਾਂ ਦੇ ਭਰਾਤਾ ਭਾਈ ਸਰਵਣ ਸਿੰਘ ਹੋਰਾਂ ਇਥੋਂ ਪੰਜਾਬ ਗਈਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਂ ਕੱਢ ਕੇ 6 ਜਨਵਰੀ ਨੂੰ ਪਿੰਡ ਅਗਵਾਨ ਵਿਖੇ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਦੇ ਵਿਚ ਸ਼ਿਰਕਤ ਕਰਨ। ਇਸ ਦਿਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ੂਰੀ ਰਾਗੀ, ਪ੍ਰਸਿੱਧ ਕਥਾ ਵਾਚਕ, ਕਵੀਸ਼ਰੀ ਜੱਥੇ ਭਾਈ ਸੁਰਜੀਤ ਸਿੰਘ ਵਾਰਿਸ ਅਤੇ ਭਾਈ ਕੁਲਵਿੰਦਰ ਸਿੰਘ ਰੂਪਵਾਲੀ ਵੀ ਸੰਗਤਾਂ ਨੂੰ ਸ਼ਹੀਦੀ ਵਾਰਾਂ ਸਰਵਣ ਕਰਵਾਉਣਗੇ। ਮਾਤਾ ਪਿਆਰ ਕੌਰ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਵੱਲੋਂ ਵੀ ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

Install Punjabi Akhbar App

Install
×