ਮੈਡੀਕਲ ਹਸਪਤਾਲ ‘ਚ ਮਰੀਜ਼ਾਂ ਦੇ ਇਲਾਜ ‘ਤੇ ਸਹੂਲਤਾਂ ‘ਚ ਹੋਵੇਗਾ ਵਾਧਾ: ਸੰਧਵਾਂ
(ਫਰੀਦਕੋਟ) :- ਅੱਜ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਅਤੇ ਭਾਈ ਘਨੱਈਆ ਜੀ ਦੇ ਜਨਮਦਿਨ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਖੂਨਦਾਨ ਕਰਕੇ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਨਿਰਮਲ ਓਸੇਪਚਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਖੂਨਦਾਨੀਆਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਦੀਨ ਦੁਖੀਆਂ ਦੀ ਸੇਵਾ ਅਤੇ ਖੂਨਦਾਨ ਵਰਗੇ ਪਰਉਪਕਾਰ ਕਰਨਾ ਹੀ ਸਭ ਤੋਂ ਵੱਡੀ ਇਨਸਾਨੀਅਤ ਹੈ, ਜਿਸ ਨਾਲ ਲੋੜਵੰਦਾਂ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਮਰੀਜ਼ਾਂ ਦੇ ਇਲਾਜ ਅਤੇ ਸਹੂਲਤਾਂ ‘ਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਥੇ ਇਲਾਜ ਕਰਵਾਉਣ ਲਈ ਆਉਣ ਅਤੇ ਬਿਮਾਰੀਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ। ਇਸ ਮੌਕੇ ਮੈਡੀਕਲ ਸੁਪਰਡੈਂਟ ਸੁਲੇਖ ਮਿੱਤਲ, ਪ੍ਰਿੰ. ਡਾ. ਰਾਜੀਵ ਸ਼ਰਮਾ, ਡਾ. ਨੀਤੂ ਕੁੱਕੜ, ਡਾ. ਅਮਨਪ੍ਰੀਤ ਸਿੰਘ ਸੇਠੀ, ਡਾ. ਗੁਰਮੀਤ ਕੌਰ ਸੇਠੀ, ਡਾ. ਨੇਹਾ ਸੇਠੀ, ਸਤਨਾਮ ਸਿੰਘ ਚੰਦੜ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਹਨੀ ਫਰੀਦਕੋਟੀਆ, ਰਵਿੰਦਰ ਸਿੰਘ ਬੁਗਰਾ, ਗੁਰਦੀਪ ਸਿੰਘ, ਗੁਰਵੀਰਕਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਮਾਨ ਮੌੜ, ਊਧਮ ਸਿੰਘ ਔਲਖ, ਗੁਰਿੰਦਰ ਸਿੰਘ ਕੋਟਕਪੂਰਾ, ਰਾਜਵੀਰ ਸਿੰਘ ਸੰਧੂ, ਦੀਪਕ ਸ਼ਰਮਾ ਚਨਾਰਥਲ, ਰਾਜਪਾਲ ਸਿੰਘ ਸੰਧੂ, ਹਰੀਸ਼ ਵਰਮਾ, ਜਗਤਾਰ ਸਿੰਘ ਗਿੱਲ, ਗੁਰਮੀਤ ਸਿੰਘ ਸੰਧੂ, ਗਗਨਜੋਤ ਸਿੰਘ ਬਰਾੜ, ਸੁਖਵਿੰਦਰ ਸਿੰਘ ਬੱਬੂ, ਹਰਵਿੰਦਰ ਸਿੰਘ, ਨਿਰਮਲ ਸਿੰਘ ਖਾਲਸਾ, ਸਮੇਤ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।