ਬਾਬਾ ਫਰੀਦ ਜੀ ਬਲੱਡ ਸੇਵਾ ਜਥੇਬੰਦੀ ਨੇ ਨਿਵੇਕਲੇ ਢੰਗ ਨਾਲ ਗੁਰਪੁਰਬ ਮਨਾਉਂਦਿਆਂ ਲਾਇਆ ਖੂਨਦਾਨ ਕੈਂਪ

ਫਰੀਦਕੋਟ :-ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ ਸੰਸਥਾ ਬਾਬਾ ਫਰੀਦ ਜੀ ਬਲੱਡ ਸੇਵਾ ਫਰੀਦਕੋਟ ਨੇ ਗੁਰੂ ਨਾਨਕ ਪਾਤਸ਼ਾਹ ਜੀ ਦਾ ਗੁਰਪੁਰਬ ਨਿਵੇਕਲੇ ਢੰਗ ਨਾਲ ਮਨਾਉਂਦਿਆਂ ਸਵੈਇਛੁੱਕ ਖੂਨਦਾਨ ਕੈਂਪ ਲਾਇਆ। ਗੁਰਦਵਾਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਲੱਗੇ ਕੈਂਪ ਦੌਰਾਨ 157 ਯੂਨਿਟ ਖੂਨ ਇਕੱਤਰ ਹੋਇਆ। ਸੰਸਥਾ ਦੇ ਪ੍ਰਧਾਨ ਰਾਜਵੀਰ ਸਿੰਘ ਬਰਾੜ ਗੋਲੇਵਾਲਾ ਨੇ ਦੱਸਿਆ ਕਿ ਜਿਲਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸਥਿੱਤ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਜੇਰੇ ਇਲਾਜ ਮਰੀਜ਼ਾਂ ਨੂੰ ਖੂਨ ਦੀ ਸਖਤ ਲੋੜ ਅਤੇ ਬਲੱਡ ਬੈਂਕਾਂ ਵਿੱਚ ਵੱਖ ਵੱਖ ਬਲੱਡ ਗਰੁੱਪਾਂ ਦੇ ਖੂਨ ਦੀ ਕਮੀ ਦੇ ਮੱਦੇਨਜਰ ਹੀ ਉਕਤ ਕੈਂਪ ਦਾ ਆਯੋਜਨ ਕੀਤਾ ਗਿਆ। ਨਿਰੰਜਣ ਸਿੰਘ ਗੁਰੂਸਰ ਅਤੇ ਸੁਖਵੀਰ ਸਿੰਘ ਰੱਤੀਰੋੜੀ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਬਾਬਾ ਫਰੀਦ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ, ਗੁਰਦਿੱਤ ਸਿੰਘ ਸੇਖੋਂ ਅਤੇ ਮਨਤਾਰ ਸਿੰਘ ਸੰਧਵਾਂ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਸਤਨਾਮ ਸਿੰਘ ਕੋਟਕਪੂਰਾ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਗੁਰਪੁਰਬ ਮੌਕੇ ਲਾਏ ਗਏ ਸਵੈਇਛੁੱਕ ਖੂਨਦਾਨ ਕੈਂਪ ਨੂੰ ਕਿਸਾਨੀ ਸੰਘਰਸ਼ ਦਾ ਇਕ ਸਾਲ ਪੂਰਾ ਹੋਣ ਅਤੇ ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ਨਾਲ ਵੀ ਜੋੜਿਆ ਗਿਆ। ਉਨਾ ਦੱਸਿਆ ਕਿ ਖੂਨਦਾਨ ਕੈਂਪ ਲਾਉਣ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਗੁਰਦਵਾਰਾ ਸਾਹਿਬ ਦੇ ਮੈਨੇਜਰ ਮਨਪ੍ਰੀਤ ਸਿੰਘ ਨੇ ਸੰਸਥਾ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ। ਸੁਖਦੀਪ ਸਿੰਘ ਸ਼ੇਰ ਸਿੰਘ ਵਾਲਾ ਨੇ ਦੱਸਿਆ ਕਿ ਖੂਨਦਾਨੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਬਲਰਾਜ ਸਿੰਘ ਹੈੱਡ ਗ੍ਰੰਥੀ, ਜਸ਼ਨ, ਸਤਵਿੰਦਰ, ਜਸਕਰਨ, ਦਵਿੰਦਰ, ਗੁਰਸੇਵਕ, ਅਕਾਸ਼ਦੀਪ, ਸਾਗਰ, ਹਰਸੰਗੀਤ, ਜਸਵਿੰਦਰ, ਕਾਲਾ ਡੋਡ ਆਦਿ ਵੀ ਹਾਜਰ ਸਨ।

Install Punjabi Akhbar App

Install
×