ਜਗਤਾਰ ਭੁੱਲਰ ਦੀ ਪੁਸਤਕ “ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ” ਲੋਕ ਅਰਪਿਤ

ਰਈਆ -ਪਿਛਲੇ 35 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਮਾਗਮ ਰਚਾਉਣ ਵਾਲੀ ਪੰਜਾਬ ਦੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ) ਵੱਲੋਂ ਫੀਲ਼ਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਸਹਿਯੋਗ ਨਾਲ, ਕਿਸਾਨੀ ਅੰਦੋਲਨ ਨੂੰ ਸਮਰਪਿਤ 13ਵਾਂ ਕਵੀ ਦਰਬਾਰ, ਮਰਹੂਮ ਪਿਥੀਪਾਲ ਸਿੰਘ ਅਠੌਲਾ ਯਾਦਗਾਰੀ ਲਾਇਬਰੇਰੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ।ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ (ਡਾ:) ਪ੍ਰੋ: ਵਰਿੰਦਰ ਸਿੰਘ ਜੈਂਟਲ, ਹਰਜੀਪ੍ਰੀਤ ਸਿੰਘ ਕੰਗ (ਸੂਬਾ ਪ੍ਰਧਾਨ ਫੀਲਡ ਪੱਤਰਕਾਰ ਐਸੋਸੀਏਸ਼ਨ), ਸੁਖਦੇਵ ਸਿੰਘ ਭੁੱਲਰ (ਸਾਬਕਾ ਮੈਨੇਜਰ ਪੰਜਾਬ ਸਕੂਲ ਸਿਖਿਆ ਬੋਰਡ), ਮੱਖਣ ਸਿੰਘ ਭੈਣੀਵਾਲਾ ਸਾਬਕਾ ਬੀ.ਈ.ਈ.ਓ., ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰੀ ਮੈਂਬਰ ਅਤੇ ਬਾਬਾ ਬਕਾਲਾ ਸਾਹਿਤ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ ਅਤੇ ਪ੍ਰਧਾਨ ਸੰਤੋਖ ਸਿੰਘ ਗੁਰਾਇਆ ਸੁਸ਼ੋਭਿਤ ਹੋਏ । ਇਸ ਮੌਕੇ ਉੱਘੇ ਲੇਖਕ ਅਤੇ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਤੀਸਰੀ ਲਿਖਤ “ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ” ਲੋਕ ਅਰਪਿਤ ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਿਤ ਕੀਤੀ ਗਈ । ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਮੰਚ ਸੰਚਾਲਨ ਦੇ ਫਰਜ਼ ਨਿਭਾਉਂਦਿਆਂ ਸਮਾਗਮ ਨੂੰ ਤਰਤੀਬ ਦਿੱਤੀ । ਇਸ ਮੋਕੇ ਗਾਇਕ ਮੱਖਣ ਭੈਣੀਵਾਲਾ, ਮਾ: ਮਨਜੀਤ ਸਿੰਘ ਵੱਸੀ, ਸਰਬਜੀਤ ਸਿੰਘ ਪੱਡਾ, ਜਗਦੀਸ਼ ਸਿੰਘ ਬਮਰਾਹ, ਸਤਰਾਜ ਜਲਾਲਾਂਬਾਦੀ, ਸੰਤੋਖ ਸਿੰਘ ਗੁਰਾਇਆ ਨੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ । ਇਸ ਮੌਕੇ ਪੱਤਰਕਾਰ ਦਵਿੰਦਰ ਸਿੰਘ ਭੰਗੂ, ਅਮਰਜੀਤ ਸਿੰਘ ਘੁੱਕ, ਮਾ: ਮਨਜੀਤ ਸਿੰਘ ਕੰਬੋ, ਸੁਖਰਾਜ ਸਿੰਘ ਭੁੱਲਰ, ਬਲਵਿੰਦਰ ਸਿੰਘ ਅਠੌਲਾ, ਸੁਖਵਿੰਦਰ ਸਿੰਘ ਚਾਹਲ, ਅਮਰਜੀਤ ਸਿੰਘ ਬੁੱਟਰ, ਹਰਭਿੰਦਰ ਸਿੰਘ ਚਾਹਲ, ਪਰਮਜੀਤ ਸਿੰਘ ਰੱਖੜਾ, ਗੁਰਮੁੱਖ ਸਿੰਘ ਪੱਡਾ, ਸੁਰਜੀਤ ਸਿੰਘ ਬੁਤਾਲਾ, ਸਤਨਾਮ ਸਿੰਘ ਨੌਰੰਗਪੁਰੀ, ਅਮਨਪ੍ਰੀਤ ਸਿੰਘ, ਲੱਖਾ ਸਿੰਘ ਅਜ਼ਾਦ, ਨਿਰਮਲ ਸਿੰਘ ਸੰਘਾ ਅਤੇ ਹੋਰਨਾਂ ਨੇ ਸਮਾਗਮ ਦਾ ਖੂਬ ਆਨੰਦ ਮਾਣਿਆਂ ।

Install Punjabi Akhbar App

Install
×