ਬੋਰਿਸ ਜਾਨਸਨ ਵੱਲੋਂ ਭਾਰਤ ਦੌਰਾ ਰੱਦ, ਭਾਰਤ ਦੇ ਗਣਤੰਤਰ ਦਿਵਸ ਸਮਾਗਮ ਤੇ ਸਨ ਮੁੱਖ ਮਹਿਮਾਨ

ਨਿਊਯਾਰਕ—ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਗਣਤੰਤਰ ਦਿਵਸ ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ । ਬੋਰਿਸ ਜਾਨਸਨ ਦੇ ਦਫਤਰ ਵਲੋਂ ਏ.ਐਨ.ਆਈ ਮਿਊਜ਼ਿਕ ਨੂੰ ਜਾਣਕਾਰੀ ਦਿੱਤੀ ਗਈ ਹੈ ।ਪ੍ਰਧਾਨ ਮੰਤਰੀ ਵੱਲੋਂ ਇੰਗਲੈਂਡ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਰਕੇ ਇਹ ਦੌਰਾ ਰੱਦ ਕਰ ਦਿੱਤਾ ਗਿਆ ਹੈ।ਇਸ ਸਮੇਂ ਇੰਗਲੈਂਡ ਵਿੱਚ ਕਰੋਨਾ ਵਾਇਰਸ ਦੇ ਨਵੇਂ ਵੈਰਿਅੰਟ ਦੇ ਵੱਡੀ ਗਿਣਤੀ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ । ਇਸਤੋਂ ਇਲਾਵਾ ਇਹ ਵੀ ਧਿਆਨ ਦੇਣ ਯੋਗ ਹੈ ਕਿ ਉਨਾਂ ਉਪਰ ਭਾਰਤ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚਲਦਿਆਂ ਕਾਫ਼ੀ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਹ ਭਾਰਤ ਦੇ ਦੌਰੇ ਤੇ ਜਾਣ ਲਈ ਮਨਾਂ ਕਰ ਰਹੇ ਹਨ।

Install Punjabi Akhbar App

Install
×