ਘੁਸਪੈਠ ਦੀ ਕੋਸ਼ਿਸ਼ ‘ਚ ਲਸ਼ਕਰ ਅੱਤਵਾਦੀ, ਸਰਹੱਦ ‘ਤੇ ਹੋਰ ਸੁਰੱਖਿਆ ਵਧਾਈ ਗਈ

150119ਭਾਰਤ ਤੇ ਪਾਕਿਸਤਾਨ ਸਰਹੱਦ ‘ਤੇ ਅੱਤਵਾਦੀਆਂ ਵੱਲੋਂ ਘੁਸਪੈਠ ਨੂੰ ਲੈ ਕੇ ਸੁਰੱਖਿਆ ਹੋਰ ਕੜੀ ਕਰ ਦਿੱਤੀ ਗਈ ਹੈ। ਇੱਕ ਰਿਪੋਰਟ ਦੇ ਅਨੁਸਾਰ, ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਭਾਰਤ ਯਾਤਰਾ ਤੋਂ ਪਹਿਲਾਂ ਅੱਤਵਾਦੀ ਸੰਗਠਨ ਲਸ਼ਕਰ – ਏ – ਤਾਇਬਾ ਦੇ ਅੱਤਵਾਦੀਆਂ ਵੱਲੋਂ ਭਾਰਤ ‘ਚ ਘੁਸਪੈਠ ਦੀ ਕੋਸ਼ਿਸ਼ ਕਰਨ ਦੀ ਸੂਚਨਾ ਮਿਲੀ ਹੈ। ਗੌਰਤਲਬ ਹੈ ਕਿ ਬੀਤੇ ਕਈ ਦਿਨਾਂ ਤੋਂ ਅੱਤਵਾਦੀ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ‘ਚ ਹਨ। ਭਾਰਤੀ ਖ਼ੁਫ਼ੀਆ ਏਜੰਸੀਆਂ ਨੂੰ ਮਿਲੀ ਇਸ ਜਾਣਕਾਰੀ ਤੋਂ ਬਾਅਦ ਜੰਮੂ – ਕਸ਼ਮੀਰ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਦੇ ਅਨੁਸਾਰ, ਸਰਹੱਦ ‘ਤੇ ਬੀਐਸਐਫ ਦੀਆਂ 10 ਵਧੀਕ ਕੰਪਨੀਆਂ ਨੂੰ ਤੈਨਾਤ ਕੀਤਾ ਗਿਆ ਹੈ।