ਵਿਸ਼ਵ ਕੈਂਸਰ ਦਿਵਸ ‘ਤੇ ਬੱਚਿਆਂ ਨੂੰ ਕੈਂਸਰ ਪ੍ਰਤੀ ਕੀਤਾ ਗਿਆ ਜਾਗਰੂਕ

ਫਰੀਦਕੋਟ, 5 ਫਰਵਰੀ :- ਵਾਤਾਵਰਣ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਬਲਵੀਰ ਮਿਡਲ ਸਕੂਲ ਵਿਖੇ ਬੱਚਿਆਂ ਨਾਲઠਕੈਂਸਰ ਦੀ ਬਿਮਾਰੀ ਅਤੇ ਵਾਤਾਵਰਨ ਦੀ ਸ਼ੁੱਧਤਾ ਬਾਰੇ ਵਿਚਾਰ ਚਰਚਾ ਕੀਤੀ ਗਈ, ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕਿਹਾ ਕਿ ਕੈਂਸਰ ਦੀ ਬਿਮਾਰੀ ਦੇ ਲੱਛਣ,ઠਛਾਤੀ ‘ਚ ਬਿਨਾ ਦਰਦ ਵਾਲੀ ਵਧਦੀ ਹੋਈ ਗੰਢ, ਲਗਾਤਾਰ ਖੰਘ ਅਤੇ ਅਵਾਜ਼ ‘ਚ ਭਾਰੀਪਣ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਪਿਸ਼ਾਬ ਰਾਹੀਂ ਖੂਨ ਆਉਣ, ਭੁੱਖ ਨਾ ਲੱਗਣ, ਲਗਾਤਾਰ ਵਜ਼ਨ ਘਟਣ, ਖਾਣੇ ਦੌਰਾਨ ਬੁਰਕੀ ਦਾ ਲੱਗਣ ਜਾਂ ਗਲੇ ‘ਚ ਓਪਰੀ ਚੀਜ਼ ਮਹਿਸੂਸ ਹੋਣ ਆਦਿਕ ਕੈਂਸਰ ਦੇ ਲੱਛਣ ਹੋ ਸਕਦੇ ਹਨ।ઠਕੈਂਸਰ ਵਧਣ ਦੇ ਕਾਰਨਾਂ ਬਾਰੇ ਗੱਲ ਕਰਦਿਆਂ ਉਨਾਂ ਦੱਸਿਆ ਕਿ ਤੰਬਾਕੂ, ਸ਼ਰਾਬ, ਖਾਣ ਵਾਲੀਆਂ ਚੀਜ਼ਾਂ ਤੇ ਕੀਟਨਾਸ਼ਕ, ਖਾਦਾਂ ਦੀ ਵੱਧਦੀ ਵਰਤੋਂ, ਔਰਤ ਦਾ ਪਹਿਲਾ ਬੱਚਾ ਵੱਡੀ ਉਮਰ ‘ਚ ਪੈਦਾ ਹੋਣਾ, ਜਿਆਦਾ ਮਸਾਲੇਦਾਰ ਅਤੇ ਮਿਲਾਵਟੀ ਭੋਜਨ ਪਦਾਰਥਾਂ ਦੀ ਵਰਤੋਂ ਅਤੇ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਨਾ ਪਿਲਾਉਣ ਆਦਿਕ ਆਦਤਾਂ ਦਾ ਜਿਕਰ ਕਰਦਿਆਂ ਕੈਂਸਰ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ। ਹਰਵਿੰਦਰ ਸਿੰਘ ਨਿਸ਼ਕਾਮઠਨੇ ਕਿਹਾ ਕਿ ਸਾਡਾ ਵਾਤਾਵਰਣ ਹਰ ਪੱਖੋਂ ਜ਼ਹਿਰੀਲਾ ਹੋ ਰਿਹਾ ਹੈ, ਇਸ ਦੀ ਸਾਂਭ-ਸੰਭਾਲ ਕਰਨਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਉਨਾਂ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਸਬੰਧੀ ਪ੍ਰੇਰਿਤ ਕੀਤਾ। ਇਸ ਸਮੇਂ ਮੁੱਖઠਅਧਿਆਪਕ ਹਰਸਿਮਰਤ ਕੌਰ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ઠਇਸ ਮੌਕੇ ਕੋਟਕਪੂਰਾ ਗਰੁੱਪ ਆਫ ਫੈਮਲੀਜ਼ ਕੈਨੇਡਾઠਦੇ ਸਹਿਯੋਗ ਨਾਲ ਸਕੂਲ ਦੇ ਸਾਰਿਆਂઠਬੱਚਿਆਂ ਲਈ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕਤਾ, ਵਾਤਾਵਰਣ ਦੀ ਸ਼ੁੱਧਤਾ, ਰੁੱਖ ਤੇઠਪਾਣੀਆਂ ਦੀ ਮਹੱਤਤਾ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਵਾਲੀਆਂ ਕਾਪੀਆਂઠਵੀ ਭੇਂਟ ਕੀਤੀਆਂ ਗਈਆਂ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਸਾਇਟੀ ਮੈਂਬਰ ਡਾ. ਗੁਰਿੰਦਰ ਮੋਹਨ ਸਿੰਘ, ਮੱਘਰ ਸਿੰਘ, ਜਗਤਾਰ ਸਿੰਘ ਗਿੱਲ, ਅੰਤਰਰਾਸ਼ਟਰੀ ਕੋਚ ਹਰਬੰਸ ਸਿੰਘ, ਚਰਨਜੀਤ ਕੌਰ, ਕੁਲਦੀਪ ਕੌਰ, ਨਿਰਮਲ ਸਿੰਘ, ਅਮਰਜੀਤ ਸਿੰਘ, ਅਮੀਸ਼ਾ, ਸੰਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਸਬੰਧਤ ਤਸਵੀਰ ਵੀ।

Install Punjabi Akhbar App

Install
×