ਦਿੱਲੀ ਸਰਕਾਰ ਦੀ ਤਰਜ਼ ਤੇ ਕੈਪਟਨ ਸਰਕਾਰ ਵੀ ਦੇਵੇ ਪੰਜਾਬੀਆਂ ਨੂੰ ਮੁਫ਼ਤ ਅਤੇ ਸਸਤੀ ਬਿਜਲੀ -ਲੁਬਾਣਾ

ਭੁਲੱਥ —ਦਿੱਲੀ ਦੀ ਕੇਜਰੀਵਾਲ ਸਰਕਾਰ ਜਿਸ ਤਰ੍ਹਾਂ ਦਿੱਲੀ ਵਾਸੀਆਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ ਉਸੇ ਤਰਜ਼ ਉੱਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਵੀ ਪੰਜਾਬ ਵਾਸੀਆਂ ਨੂੰ ਮੁਫ਼ਤ ਅਤੇ ਸਸਤੀ ਬਿਜਲੀ ਦੇਣੀ ਚਾਹੀਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਭੁਲੱਥ ਚ’ ਸਥਿੱਤ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਲੁਬਾਣਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ  ਬਿਜਲੀ ਦੇ ਮਹਿੰਗੇ ਬਿੱਲਾਂ ਕਾਰਨ ਪ੍ਰੇਸ਼ਾਨ ਹੈ  ਕਿਉਂਕਿ ਕੋਰੋਨਾ ਮਹਾਂਮਾਰੀ ਕਾਰਨ ਕੰਮਾਂ ਕਾਜਾਂ ਦੀ ਹਾਲਤ ਪਹਿਲਾਂ ਹੀ ਪਤਲੀ ਹੋਈ ਪਈ ਹੈ। ਇਸ ਲਈ ਕੈਪਟਨ ਸਰਕਾਰ ਨੂੰ ਪੰਜਾਬੀਆਂ ਦੇ ਦੁੱਖ ਦਰਦ ਨੂੰ ਸਮਝਦਿਆਂ ਬਿਜਲੀ ਦੇ ਰੇਟ ਘੱਟ ਕਰਨੇ ਚਾਹੀਦੇ ਹਨ ਨਾ ਕਿ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਵਾਲੀਆਂ ਸਕੀਮਾਂ ਬਣਾਉਣੀਆਂ ਚਾਹੀਦੀਆਂ ਹਨ। ਸਰਬਜੀਤ ਸਿੰਘ ਲੁਬਾਣਾ ਨੇ ਦਿੱਲੀ ਸਰਕਾਰ ਦਾ ਹਵਾਲਾ ਦਿੰਦਿਆਂ ਕਿਹਾ  ਦਿੱਲੀ ਦੀ ਕੇਜਰੀਵਾਲ ਸਰਕਾਰ ਪਹਿਲੀਆਂ 200 ਯੂਨਿਟਾਂ ਬਿਲਕੁਲ ਫ੍ਰੀ ਦੇ ਰਹੀ ਹੈ।  ਅਤੇ ਉਸ ਤੋਂ ਬਾਅਦ ਵਾਲੀਆਂ ਯੂਨਿਟਾਂ ਸਸਤੇ ਰੇਟਾਂ ਤੇ ਦਿੱਲੀ ਵਾਸੀਆਂ ਨੂੰ ਦਿੱਤੀਆ ਜਾ ਰਹੀਆਂ  ਹਨ ।ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਇਹ ਸਹੂਲਤ ਨਹੀਂ ਦਿੰਦੀ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ  ਦਿੱਲੀ ਦੀ ਤਰਜ਼ ਉੱਤੇ ਪੰਜਾਬ ਵਿੱਚ ਵੀ  ਸਸਤੀ ਅਤੇ ਮੁਫ਼ਤ ਬਿਜਲੀ ਪੰਜਾਬੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਕਲ ਇੰਚਾਰਜ ਹਰਵਿੰਦਰ ਸਿੰਘ, ਜਸਵਿੰਦਰ ਸਿੰਘ,ਮਨੋਜ ਵਰਮਾ,ਲਖਵੀਰ ਸਿੰਘ ਪੰਚ  ਆਦਿ ਪਾਰਟੀ ਦੇ ਵਲੰਟੀਅਰ ਵੀ ਮੋਜੂਦ ਸਨ।

Install Punjabi Akhbar App

Install
×