ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾਵਾਂ, ਬਜ਼ੁਰਗਾਂ ਤੇ ਗਰੀਬ ਪਰਿਵਾਰਾਂ ਦਾ ਜਿੱਤਿਆ ਦਿਲ -ਸਾਬਕਾ ਸਰਪੰਚ

ਸਮਰਾਲਾ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਬਜ਼ੁਰਗਾਂ ਤੇ ਮਹਿਲਾਵਾਂ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦਿੱਤੀ ਜਾਣ ਵਾਲੀ ਸ਼ਗਨ ਸਕੀਮ ਵਿਚ ਕੀਤੇ ਗਏ ਵਾਧੇ ਕਰਕੇ ਪੰਜਾਬ ਹਰ ਵਰਗ ਵਿਚ ਖੁਸ਼ੀ ਦੀ ਲਹਿਰ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ ਸੀ ਵਿਭਾਗ ਦੇ ਸਕੱਤਰ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਬੰਬ ਮੈਂਬਰ ਬਲਾਕ ਸੰਮਤੀ ਸਮਰਾਲਾ ਨੇ ਗੱਲਬਾਤ ਕਰਦਿਆਂ ਹੋਇਆ ਕਿਤੇ। ਸਾਬਕਾ ਸਰਪੰਚ ਬਲਵਿੰਦਰ ਸਿੰਘ ਬੰਬ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਵੱਡਾ ਮਾਣ ਸਤਿਕਾਰ ਦਿੰਦੇ ਹੋਏ ਉਨ੍ਹਾਂ ਨੂੰ ਪੰਜਾਬ ਸਰਕਾਰ ਦਿਆ ਸਰਕਾਰੀ ਬੱਸਾਂ ਵਿੱਚ ਫਰੀ ਸਫ਼ਰ ਕੀਤਾ ਗਿਆ ਹੈ ਉੱਥੇ ਹੀ ਵਿਧਵਾ , ਅੰਗਹੀਣ ਅਤੇ ਬੁਢਾਪਾ ਪੈਨਸ਼ਨ ਨੂੰ ਵੀ 750 ਤੋਂ ਵਧਾ ਕੇ 15 ਸੋ ਰੁਪਏ ਕੀਤਾ ਗਿਆ ਅਤੇ ਗ਼ਰੀਬ ਪਰਵਾਰਾਂ ਦੀਆਂ ਲੜਕੀਆਂ ਦੇ ਵਿਆਹ ਚ ਦੇਣ ਵਾਲੀ ਸ਼ਗਨ ਸਕੀਮ ਨੂੰ ਵੀ 21000 ਤੋ ਵਧਾਅ ਕੇ 51000 ਰੁਪਏ ਕੀਤੇ ਗਿਆ ਹੈ ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕੀਤਾ ਜਾਂਦਾ ਹੈ ਉਨ੍ਹਾਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਹਿਣੀ ਅਤੇ ਕਰਨੀ ਦੇ ਪੂਰਨ ਪੱਕੇ ਹਨ ਆਪੇ ਜੋ ਵਾਅਦਾ ਉਹ ਕਰਦੇ ਹਨ ਉਨ੍ਹਾਂ ਵਾਅਦਿਆਂ ਨੂੰ ਪੂਰੀ ਲਗਨ ਨਾਲ ਨਿਭਾਉਂਦੇ ਹਨ। ਉਹਨਾ ਕਿਹਾ ਕਿ ਪੰਜਾਬ ਚ ਹਰ ਵਰਗ ਦੇ ਲੋਕਾਂ ਦੇ ਦਿਲਾਂ ਵਿਚ ਕਾਂਗਰਸ ਪਾਰਟੀ ਅਤੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਤੀ ਪੂਰਾ ਸਤਿਕਾਰ ਅਤੇ ਉਤਸ਼ਾਹ  ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਸਾਬਕਾ ਸਰਪੰਚ ਬੰਬ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੇ ਵਰਦਿਆਂ ਹੋਇਆ ਕਿਹਾ ਹੈ ਕਿ ਇਹ ਪਾਰਟੀਆਂ ਸਿਰਫ ਤੇ ਸਿਰਫ ਡਰਾਮੇਬਾਜ਼ੀ ਕਰਕੇ ਆਪਣੀਆ ਸਿਆਸੀ ਰੋਟੀਆਂ ਸੇਕਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਉਹਨਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਪਹਿਲੀ ਗਠਜੋੜ ਸਰਕਾਰ ਦੇ 10 ਸਾਲਾਂ ਦੇ ਸਮੇਂ ਦੌਰਾਨ ਲੋਕਾਂ ਦਾ ਭਲਾ ਕਰਨ ਦੀ ਬਜਾਏ ਆਪਣੇ ਆਪਣਾ ਢਿੱਡ ਹੀ ਭਰੇ ਹਨ ਅਤੇ ਇਨ੍ਹਾਂ ਦੀਆਂ ਗਲਤ ਨੀਤੀਆਂ ਕਾਰਨ ਪਿਛਲੇ 10 ਸਾਲਾਂ ਦੌਰਾਨ ਪੰਜਾਬ ਬਰਬਾਦੀ ਦੇ ਕੰਢੇ ਤੇ ਖੜ੍ਹਾ ਹੋਇਆ ਸੀ ਜਿਸ ਨੂੰ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਦੀ ਕੈਬਨਿਟ ਨੇ ਬੜੀ ਸਖ਼ਤ ਮਸਲੇ ਤੇ ਪੂਰੀ ਲਗਨ ਨਾਲ ਮਿਹਨਤ ਕਰਕੇ  ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਦੇ ਰਾਹ ਤੇ ਪਾ ਦਿੱਤਾ ਹੈ।

(ਦਲਜੀਤ ਮੱਕੜ) siitms@gmail.com

Install Punjabi Akhbar App

Install
×