ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ

ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ਸਫ਼ਰ ਸ਼ੁਰੂ ਕਰਨ ਦੀ ਕੀਤੀ ਜਾ ਰਹੀ ਮੰਗ ਜਲਦ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ 5 ਮਾਰਚ ਨੂੰ ਚੰਡੀਗੜ੍ਹ ਤੋਂ ਤਖ਼ਤ ਸੱਚਖੰਡ ਸ੍ਰੀ ਪਟਨਾ ਸਾਹਿਬ ਲਈ ਹਵਾਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੈਂ ਮੈਂਬਰ ਪਾਰਲੀਮੈਂਟ ਹੁੰਦਿਆਂ ਪੰਜ ਤਖ਼ਤ ਸਾਹਿਬਾਨਾਂ ਨੂੰ ਹਵਾਈ ਸਫ਼ਰ ਨਾਲ ਜੋੜਨ ਦੀ ਮੰਗ ਵਾਰ-ਵਾਰ ਉਠਾਈ ਸੀ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×