ਖ਼ਜ਼ਾਨਾ ਮੰਤਰੀ -ਮੈਟ ਕੀਨ ਨੇ ਇਸ ਸਾਲ ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਇਸ ਬਜਟ ਦੌਰਾਨ, ਆਸਟ੍ਰੇਲੀਆਈ ਮੂਲ ਨਿਵਾਸੀਆਂ ਦਾ ਖਾਸ ਧਿਆਨ ਰੱਖਿਆ ਗਿਆ ਹੈ ਅਤੇ ਸਰਕਾਰ ਵੱਲੋਂ 716 ਮਿਲੀਅਨ ਡਾਲਰਾਂ ਦੇ ਬਜਟ ਦਾ ਇਸ ਖੇਤਰ ਵਾਸਤੇ ਐਲਾਨ ਕੀਤਾ ਜਾਂਦਾ ਹੈ। ਇਸ ਬਜਟ ਨਾਲ ਨੌਜਵਾਨ ਇੰਡੀਜੀਨਸਾਂ ਦੇ ਭਵਿੱਖ ਲਈ ਬਹੁਤ ਸਾਰੇ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਸਿਹਤ ਖੇਤਰ ਵਿੱਚ ਆਧੂਨਿਕ ਕੰਮਾਂ ਦੇ ਨਾਲ ਨਾਲ ਸਮਾਜਿਕ ਖੇਤਰ ਵਿੱਚ ਵੀ ਇਸ ਨਾਲ ਹੋਰ ਸਹੂਲਤਾਂ ਅਤੇ ਸੁਵਿਧਾਵਾਂ ਲਿਆਂਦੀਆਂ ਜਾਣਗੀਆਂ।