ਸਫਲਤਾ ਨਾਲ ਕੰਪਿਊਟਰ ਕੋਰਸ ਕਰਨ ਵਾਲੇ 50 ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ 

12gsc fdk

ਫਰੀਦਕੋਟ 12 ਅਗਸਤ — ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਅਤੇ ਭਾਈ ਘਨ੍ਹੱਈਆ ਕੈਂਸਰ ਰੋਕ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸਾਂਝੇ ਰੂਪ ਵਿੱਚ ਚਲਾਏ ਜਾ ਰਹੇ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਤੋਂ ਪ੍ਰੀਖਿਆ ਵਿੱਚ ਸਫਲ ਹੋਏ 50 ਸਿੱਖਿਆਰਥੀਆਂ ਨੂੰ ਪਾਸ ਸਰਟੀਫਿਕੇਟ ਵੰਡੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖਾਲਸਾ ਨੇ ਦੋਹਾਂ ਸੰਸਥਾਵਾਂ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਸਬੰਧੀ ਜਾਣਕਾਰੀ ਦਿੱਤੀ।ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਇਸ ਸਾਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭੁਪਿੰਦਰ ਸਿੰਘ ਸਿੱਧੂ ਐਸ.ਪੀ. ਫਰੀਦਕੋਟ ਅਤੇ ਵਿਸ਼ੇਸ਼ ਮਹਿਮਾਨ ਵਜੋਂ ਦਸਮੇਸ਼ ਸੰਸਥਾਵਾਂ ਫਰੀਦਕੋਟ ਤੋਂ ਸਵਰਨਜੀਤ ਸਿੰਘ ਗਿੱਲ ਅਤੇ ਡਾ. ਗੁਰਸੇਵਕ ਸਿੰਘ ਸ਼ਾਮਲ ਹੋਏ ਅਤੇ ਉਹਨਾਂ ਨੇ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ‘ਤੇ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਅਵੀਨਿੰਦਰਪਾਲ ਸਿੰਘ ਡਿਪਟੀ ਚੀਫ ਆਰਗੇਨਾਈਜ਼ਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਵੱਲੋਂ ਸਿੱਖਿਆ ਦੇ ਸੰਕਲਪ ਅਤੇ ਜੀਵਨ ਜਿਉਣ ਦੀ ਕਲਾ ਸਬੰਧੀ ਆਪਣੇ ਵਿਚਾਰ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ।ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ‘ਤੇ ਮੱਘਰ ਸਿੰਘ, ਸ਼ਿਵਜੀਤ ਸਿੰਘ ਸੰਘਾ, ਡਾ. ਗੁਰਿੰਦਰਮੋਹਨ ਸਿੰਘ, ਹਰਬੰਸ ਸਿੰਘ ਸਾਬਕਾ ਹਾਕੀ ਕੋਚ, ਗੁਰਿੰਦਰ ਸਿੰਘ ਕੋਟਕਪੂਰਾ, ਰਾਜਿੰਦਰ ਸਿੰਘ ਬਰਾੜ, ਅਰੁਣਜੀਤ ਸਿੰਘ ਨਰੂਲਾ, ਗਮਦੂਰ ਸਿੰਘ ਬਰਾੜ, ਰਛਪਾਲ ਸਿੰਘ ਭੁੱਲਰ, ਸੁਖਵਿੰਦਰ ਸਿੰਘ ਬੱਬੂ, ਗੁਰਨਾਮ ਸਿੰਘ ਜੇ.ਈ., ਜਸਕਰਨ ਸਿੰਘ ਕੋਟਕਪੂਰਾ, ਬਲਵਿੰਦਰ ਸਿੰਘ ਸੰਧੂ, ਰਵੀ ਬਰਾੜ, ਮਨਮੋਹਨ ਸਿੰਘ, ਮਨਪ੍ਰੀਤ ਕੌਰ ਅਤੇ ਮਨਦੀਪ ਸਿੰਘ ਹਾਜਰ ਸਨ।
ਫੋਟੋ- ਸਰਟੀਫਿਕੇਟ ਵੰਡਣ ਸਮੇਂ ਹਾਜਰ ਪਤਵੰਤੇ ਅਤੇ ਅਹੁਦੇਦਾਰ

Install Punjabi Akhbar App

Install
×