ਨਿਊਜ਼ੀਲੈਂਡ ਕਾਂਗਰਸ ਇਕਾਈ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਮਾਤਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਇੰਡੀਅਨ ਓਵਰਸੀਜ਼ ਕਾਂਗਰਸ ਨਿਊਜ਼ੀਲੈਂਡ ਦੇ ਪ੍ਰਧਾਨ ਹਰਮਿੰਦਰ ਪ੍ਰਤਾਪ ਸਿੰਘ ਚੀਮਾ ਅਤੇ ਯੂਥ ਵਿੰਗ ਦੇ ਪ੍ਰਧਾਨ ਅਮਰੀਕ ਸਿੰਘ ਸੰਘਾ ਹੋਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਪ੍ਰਤਾਪ ਸਿੰਘ ਬਾਜਵਾ ਦੀ ਮਾਤਾ ਸ੍ਰੀਮਤੀ ਗੁਰਬਚਨ ਕੌਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 85 ਸਾਲਾਂ ਦੇ ਸਨ ਅਤੇ ਸੰਖੇਪ ਬਿਮਾਰੀ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਕਾਦੀਆਂ ਵਿਖੇ ਦਿਹਾਂਤ ਹੋ ਗਿਆ ਹੈ। ਉਹ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਸਤਨਾਮ ਸਿੰਘ ਬਾਜਵਾ ਦੀ ਪਤਨੀ ਅਤੇ ਕਾਦੀਆਂ ਤੋਂ ਮੌਜੂਦਾ ਵਿਧਾਇਕ ਸ੍ਰੀਮਤੀ ਚਰਨਜੀਤ ਕੌਰ ਬਾਜਵਾ ਦੀ ਸੱਸ ਸਨ।

Install Punjabi Akhbar App

Install
×