ਭਾਜਪਾ ਦਿੱਲੀ ‘ਚ ਚੋਣਾਂ ਤੋਂ ਭੱਜ ਰਹੀ ਹੈ- ਕਾਂਗਰਸ ਅਤੇ ਆਪ

ਦਿੱਲੀ ਵਿਧਾਨ ਸਭਾ ਦੀਆਂ ਤਿੰਨ ਸੀਟਾਂ ਲਈ ਚੋਣ ਕਮਿਸ਼ਨ ਦੁਆਰਾ ਉਪ ਚੋਣਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਭਾਜਪਾ ਇਥੇ ਵਿਧਾਨ ਸਭਾ ਚੋਣਾਂ ਤੋਂ ਭੱਜ ਰਹੀ ਹੈ। ਭਾਜਪਾ ਨੇ ਹਾਲਾਂਕਿ ਇਸ ਆਲੋਚਨਾ ਨੂੰ ਖ਼ਾਰਜ ਕਰ ਦਿੱਤਾ ਹੈ। ਆਪ ਤੇ ਕਾਂਗਰਸ ਨੇ ਕਿਹਾ ਕਿ ਦਿੱਲੀ ‘ਚ ਉਪ ਚੋਣਾਂ ਦੇ ਐਲਾਨ ਨਾਲ ਸਪਸ਼ਟ ਹੋਇਆ ਹੈ ਕਿ ਭਾਜਪਾ ਵਿਧਾਨ ਸਭਾ ਭੰਗ ਕੀਤੇ ਜਾਣ ਤੇ ਨਵੇਂ ਸਿਰੇ ਤੋਂ ਚੋਣਾਂ ਨੂੰ ਲੈ ਕੇ ਡਰੀ ਹੋਈ ਹੈ। ਆਪ ਨੇਤਾ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਭਾਜਪਾ ਦਿੱਲੀ ‘ਚ ਚੋਣਾਂ ਤੋਂ ਭੱਜ ਰਹੀ ਹੈ। ਆਪ ਉਪ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਉਹ ਅਸਲ ‘ਚ ਹੈਰਾਨ ਹਨ ਕਿ ਮੋਦੀ ਲਹਿਰ ਦੇ ਵੱਡੇ ਵੱਡੇ ਦਾਅਵਿਆਂ ਦੇ ਬਾਵਜੂਦ ਭਾਜਪਾ ਦਿੱਲੀ ‘ਚ ਚੋਣ ਕਰਾਉਣ ਤੋਂ ਕਿਉਂ ਡਰ ਰਹੀ ਹੈ।

Install Punjabi Akhbar App

Install
×